ਕੇਂਦਰੀ ਸਿਹਤ ਮੰਤਰੀ ਨੇ ਕਿਹਾ- 2025 ਤੱਕ ਟੀਬੀ ਮੁਕਤ ਹੋਵੇਗਾ ਭਾਰਤ, ਟੀਕੇ ਦਾ ਪਰੀਖਣ ਜਾਰੀ
Tuesday, Nov 30, 2021 - 01:39 PM (IST)
ਨਵੀਂ ਦਿੱਲੀ (ਵਾਰਤਾ)— ਸਰਕਾਰ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਰਾਜ ਸਭਾ ਵਿਚ ਕਿਹਾ ਕਿ ਭਾਰਤ ਨੂੰ ਸਾਲ 2025 ਤੱਕ ਟੀਬੀ ਮੁਕਤ ਬਣਾਉਣ ਦੇ ਟੀਚੇ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਲੜੀ ’ਚ ਇਸ ਟੀਕੇ ਦੇ ਤੀਜੇ ਪੜਾਅ ਦਾ ਪਰੀਖਣ ਚੱਲ ਰਿਹਾ ਹੈ, ਜਿਸ ਦੇ ਜਲਦ ਹੀ ਆਉਣ ਦੀ ਉਮੀਦ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਮਨਸੁੱਖ ਮਾਂਡਵੀਆ ਨੇ ਅੱਜ ਪ੍ਰਸ਼ਨਕਾਲ ਦੌਰਾਨ ਪੂਰਕ ਪ੍ਰਸ਼ਨਾਂ ਦੇ ਉੱਤਰ ’ਚ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਬਜ਼ੁਰਗ ਨੇ ਕਰ ਦਿੱਤਾ ਕਮਾਲ, 70 ਸਾਲ ਦੀ ਉਮਰ ’ਚ ਬਣਾਇਆ ਅਨੋਖਾ ਰਿਕਾਰਡ
ਮਾਂਡਵੀਆ ਨੇ ਕਿਹਾ ਕਿ ਕੋਰੋਨਾ ਦੇ ਪਰੀਖਣ ਦੌਰਾਨ ਟੀਬੀ ਦੀ ਜਾਂਚ ’ਚ ਕੁਝ ਕਮੀ ਆਈ ਸੀ ਪਰ ਹੁਣ ਇਸ ਮਾਮਲੇ ਵਿਚ ਸਥਿਤੀ ਆਮ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਹੁਣ ਤੱਕ 18 ਲੱਖ ਜਾਂਚ ਕੀਤੀ ਗਈ ਹੈ ਅਤੇ ਲੋਕਾਂ ’ਚ ਇਸ ਪ੍ਰਤੀ ਜਾਗਰੂਕਤਾ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਵਦੇਸ਼ੀ (ਦੇਸ਼ ਦੀ) ਕੰਪਨੀ ਟੀਬੀ ਦੇ ਟੀਕੇ ਦਾ ਪਰੀਖਣ ਕਰ ਰਹੀ ਹੈ। ਪਰੀਖਣ ਦਾ ਤੀਜਾ ਪੜਾਅ ਜਾਰੀ ਹੈ ਅਤੇ ਇਸ ਦੀ ਰਿਪੋਰਟ ਦੇ ਆਧਾਰ ’ਤੇ ਇਸ ਨੂੰ ਲਗਾਉਣ ਸਬੰਧੀ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਸ਼ਸ਼ੀ ਥਰੂਰ ਦੇ 6 ਮਹਿਲਾ ਸੰਸਦ ਮੈਂਬਰਾਂ ਨਾਲ ਸੈਲਫ਼ੀ ਪੋਸਟ ਕਰਨ ’ਤੇ ਖੜ੍ਹਾ ਹੋਇਆ ਵਿਵਾਦ, ਮੰਗੀ ਮੁਆਫ਼ੀ
ਮਾਂਡਵੀਆ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2025 ਤੱਕ ਦੇਸ਼ ਨੂੰ ਟੀਬੀ ਮੁਕਤ ਬਣਾਉਣ ਦਾ ਟੀਚਾ ਤੈਅ ਕੀਤਾ ਹੈ ਅਤੇ ਇਸੇ ਮੁਤਾਬਕ ਕੰਮ ਜਾਰੀ ਹੈ। ਮੰਤਰੀ ਨੇ ਦੱਸਿਆ ਕਿ ਲਕਸ਼ਦੀਪ ਅਤੇ ਜੰਮੂ-ਕਸ਼ਮੀਰ ਦੋ ਦੋ ਜ਼ਿਲ੍ਹੇ ਟੀਬੀ ਮੁਕਤ ਐਲਾਨ ਕਰ ਚੁੱਕੇ ਹਨ। ਇਸ ਤਰ੍ਹਾਂ ਪੂਰੇ ਦੇਸ਼ ਨੂੰ ਵੀ ਟੀਬੀ ਮੁਕਤ ਕਰਨ ਦੀ ਕੋਸ਼ਿਸ਼ ਜਾਰੀ ਹੈ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ CM ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ