Teacher''s Day: ਕੋਰੋਨਾ ਕਾਲ ’ਚ ਵਿਦਿਆਰਥੀਆਂ ਦੀ ਸਿੱਖਿਆ ਜਾਰੀ ਰੱਖਣ ਲਈ ਅਧਿਆਪਕਾਂ ਨੂੰ ਵਧਾਈ: PM ਮੋਦੀ
Sunday, Sep 05, 2021 - 10:41 AM (IST)
ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਯਾਨੀ ਕਿ ਅੱਜ ਅਧਿਆਪਕ ਦਿਹਾੜੇ ’ਤੇ ਅਧਿਆਪਕਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ੰਸਾਯੋਗ ਹੈ ਕਿ ਅਧਿਆਪਕਾਂ ਨੇ ਕਿਵੇਂ ਨਵੇਂ ਤਰੀਕੇ ਲੱਭੇ ਅਤੇ ਇਹ ਯਕੀਨੀ ਕੀਤਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵੀ ਵਿਦਿਆਰਥੀਆਂ ਦੀ ਸਿੱਖਿਆ ਜਾਰੀ ਰਹੇ। ਉਨ੍ਹਾਂ ਨੇ ਸਾਬਕਾ ਉੱਪ ਰਾਸ਼ਟਰਪਤੀ ਐੱਸ. ਰਾਧਾਕ੍ਰਿਸ਼ਨਨ ਨੂੰ ਵੀ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੀ ਜਯੰਤੀ ਨੂੰ ਹੀ ਅਧਿਆਪਕ ਦਿਹਾੜੇ ਦੇ ਰੂਪ ਵਿਚ ਮਨਾਇਆ ਜਾਂਦਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਅਧਿਆਪਕ ਦਿਵਸ ’ਤੇ ਪੂਰੇ ਅਧਿਆਪਕ ਜਗਤ ਨੂੰ ਵਧਾਈ, ਜਿਨ੍ਹਾਂ ਨੇ ਹਮੇਸ਼ਾ ਨੌਜਵਾਨਾਂ ਨੂੰ ਵਿਚਾਰਾਂ ਨਾਲ ਭਰਨ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਸ਼ੰਸਾਯੋਗ ਹੈ ਕਿ ਅਧਿਆਪਕਾਂ ਨੇ ਕਿਵੇਂ ਨਵੇਂ ਤਰੀਕੇ ਲੱਭੇ ਅਤੇ ਇਹ ਯਕੀਨੀ ਕੀਤਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵੀ ਵਿਦਿਆਰਥੀਆਂ ਦਾ ਸਿੱਖਿਆ ਦਾ ਸਫ਼ਰ ਜਾਰੀ ਰਹੇ।
ਪ੍ਰਧਾਨ ਮੰਤਰੀ ਨੇ ਇਕ ਹੋਰ ਟਵੀਟ ਵਿਚ ਕਿਹਾ ਕਿ ਮੈਂ ਡਾ. ਐੱਸ. ਰਾਧਾਕ੍ਰਿਸ਼ਨਨ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਅਤੇ ਉਨ੍ਹਾਂ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕਰਦਾ ਹਾਂ।