ਨਾਬਾਲਗ ਕੁੜੀ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ''ਚ ਅਧਿਆਪਕ ਤੇ 7 ਹੋਰ ਗ੍ਰਿਫ਼ਤਾਰ

Saturday, Aug 24, 2024 - 01:40 PM (IST)

ਨਾਬਾਲਗ ਕੁੜੀ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ''ਚ ਅਧਿਆਪਕ ਤੇ 7 ਹੋਰ ਗ੍ਰਿਫ਼ਤਾਰ

ਪੁਣੇ (ਭਾਸ਼ਾ) - ਪੁਣੇ ਦੇ ਪਿੰਪਰੀ-ਚਿੰਚਵਾੜ ਦੇ ਇੱਕ ਨਿੱਜੀ ਸਕੂਲ ਵਿੱਚ 12 ਸਾਲਾ ਵਿਦਿਆਰਥੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਇੱਕ ਅਧਿਆਪਕ ਅਤੇ ਸੱਤ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਪੀੜਤ ਕੁੜੀ ਦੇ ਪਰਿਵਾਰ ਵੱਲੋਂ ਨਿਗਡੀ ਥਾਣੇ 'ਚ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਸ਼ੁੱਕਰਵਾਰ ਨੂੰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਪੈਨਸ਼ਨ ਲੈਣ ਗਏ ਵਿਅਕਤੀ ਦੀ ਝਾੜੀਆਂ 'ਚੋਂ ਬਿਨਾਂ ਲੱਤਾਂ ਦੇ ਮਿਲੀ ਲਾਸ਼

ਉਹਨਾਂ ਨੇ ਦੱਸਿਆ ਕਿ ਅਧਿਆਪਕ (ਪੀ.ਟੀ. ਅਧਿਆਪਕ) ਛੇੜਛਾੜ ਦੇ ਦੋਸ਼ਾਂ ਤਹਿਤ ਪਹਿਲਾਂ ਵੀ ਜੇਲ੍ਹ ਜਾ ਚੁੱਕਾ ਸੀ ਪਰ ਰਿਹਾਅ ਹੋਣ ਮਗਰੋਂ ਸਕੂਲ ਨੇ ਉਸ ਨੂੰ ਮੁੜ ਨੌਕਰੀ ’ਤੇ ਰੱਖ ਲਿਆ ਸੀ। ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਮੁਤਾਬਕ ਅਧਿਆਪਕ ਪਿਛਲੇ ਦੋ ਸਾਲਾਂ ਤੋਂ ਵਿਦਿਆਰਥਣ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕਰ ਰਿਹਾ ਸੀ। ਅਧਿਕਾਰੀ ਨੇ ਕਿਹਾ ਕਿ ਦੋਸ਼ੀ 'ਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਵੱਖ-ਵੱਖ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਹੋਰਨਾਂ ਵਿਚ ਸਕੂਲ ਦੇ ਪ੍ਰਿੰਸੀਪਲ, ਕੁਝ ਟਰੱਸਟੀ ਅਤੇ ਬੋਰਡ ਮੈਂਬਰ ਸ਼ਾਮਲ ਹਨ।

ਇਹ ਵੀ ਪੜ੍ਹੋ 500-500 ਰੁਪਏ ਦੇ ਨੋਟਾਂ ਦੇ ਬੰਡਲ 'ਤੇ ਸੌਂਦਾ ਸੀ ਇੰਸਪੈਕਟਰ, ਛਾਪਾ ਪੈਣ 'ਤੇ ਕੰਧ ਟੱਪ ਭਜਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News