ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਦੁਰਵਿਵਹਾਰ, ਹੋਇਆ ਗ੍ਰਿਫਤਾਰ
Tuesday, Sep 24, 2024 - 10:57 PM (IST)
ਰਾਊਰਕੇਲਾ— ਓਡੀਸ਼ਾ ਪੁਲਸ ਨੇ ਮੰਗਲਵਾਰ ਨੂੰ ਰਾਊਰਕੇਲਾ ਸ਼ਹਿਰ 'ਚ ਇਕ ਪ੍ਰਾਈਵੇਟ ਸਕੂਲ ਦੇ ਅਧਿਆਪਕ ਨੂੰ ਇਕ ਵਿਦਿਆਰਥਣ ਨਾਲ ਕਥਿਤ ਤੌਰ 'ਤੇ 'ਦੁਰਵਿਵਹਾਰ' ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਵਾਪਰੀ ਇਹ ਘਟਨਾ ਮੰਗਲਵਾਰ ਸਵੇਰੇ ਉਸ ਸਮੇਂ ਸਾਹਮਣੇ ਆਈ ਜਦੋਂ ਨਾਬਾਲਗ ਦੇ ਮਾਪਿਆਂ ਨੇ ਦੋਸ਼ੀ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸਕੂਲ ਦੇ ਸਾਹਮਣੇ ਪ੍ਰਦਰਸ਼ਨ ਕੀਤਾ।
ਉਪ ਮੰਡਲ ਪੁਲਸ ਅਧਿਕਾਰੀ (ਐਸ.ਡੀ.ਪੀ.ਓ.) ਨਿਰਮਲ ਚੰਦਰ ਮਹਾਪਾਤਰਾ ਨੇ ਕਿਹਾ, "ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।'' ਉਨ੍ਹਾਂ ਕਿਹਾ, "ਬੁੱਧਵਾਰ ਨੂੰ ਸਕੂਲ ਪ੍ਰਬੰਧਨ ਕਮੇਟੀ ਦੇ ਮੈਂਬਰ ਬਲਬੀਰ ਸਿੰਘ ਦੇ ਸਾਹਮਣੇ ਨਾਬਾਲਗ ਦਾ ਬਿਆਨ ਦਰਜ ਕੀਤਾ ਜਾਵੇਗਾ।" ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਬੀਰ ਸਿੰਘ ਨੇ ਦੱਸਿਆ ਕਿ ਦੋਸ਼ੀ ਸਰੀਰਕ ਸਿਖਲਾਈ (ਪੀ.ਟੀ.) ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਿੰਘ ਨੇ ਕਿਹਾ, “ਅਸੀਂ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰਾਂਗੇ। ਕਾਨੂੰਨ ਆਪਣਾ ਕੰਮ ਕਰੇਗਾ।