ਉੱਤਰਕਾਸ਼ੀ ''ਚ ਅਧਿਆਪਕ ਨੇ ਨਾਬਾਲਿਗ ਵਿਦਿਆਰਥਣ ਨਾਲ ਕੀਤਾ ਜ਼ਬਰ-ਜਨਾਹ

Wednesday, May 15, 2024 - 03:54 AM (IST)

ਉੱਤਰਕਾਸ਼ੀ ''ਚ ਅਧਿਆਪਕ ਨੇ ਨਾਬਾਲਿਗ ਵਿਦਿਆਰਥਣ ਨਾਲ ਕੀਤਾ ਜ਼ਬਰ-ਜਨਾਹ

ਨੈਸ਼ਨਲ ਡੈਸਕ — ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਦੇ ਪੁਰੋਲਾ ਇਲਾਕੇ 'ਚ ਇਕ ਪ੍ਰਾਈਵੇਟ ਇੰਟਰ ਕਾਲਜ ਦੇ ਅਧਿਆਪਕ ਵਲੋਂ ਆਪਣੇ ਹੀ ਸਕੂਲ 'ਚ ਪੜ੍ਹਦੀ ਨਾਬਾਲਗ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ 10ਵੀਂ ਜਮਾਤ ਦੀ ਵਿਦਿਆਰਥਣ ਨੂੰ ਮੰਗਲਵਾਰ ਦੁਪਹਿਰ ਨੂੰ ਗੰਭੀਰ ਹਾਲਤ 'ਚ ਪੁਰੋਲਾ ਦੇ ਉਪ ਜ਼ਿਲ੍ਹਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਬਿਹਤਰ ਇਲਾਜ ਲਈ ਦੇਹਰਾਦੂਨ ਭੇਜ ਦਿੱਤਾ ਗਿਆ। ਪੁਲਸ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ- 17 ਸਾਲਾਂ 'ਚ 33 ਗੁਣਾ ਵਧਿਆ ਪੀਐਮ ਮੋਦੀ ਦਾ ਬੈਂਕ ਬੈਲੇਂਸ, ਹਲਫ਼ਨਾਮੇ 'ਚ ਹੋਇਆ ਖੁਲਾਸਾ

ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਰੋਲਾ ਦੇ ਇੱਕ ਪ੍ਰਾਈਵੇਟ ਇੰਟਰ ਕਾਲਜ ਵਿੱਚ ਪੜ੍ਹਾ ਰਹੇ ਇੱਕ ਅਧਿਆਪਕ ਨੇ ਸੋਮਵਾਰ ਸ਼ਾਮ ਨੂੰ ਵਿਦਿਆਰਥਣ ਨੂੰ ਆਪਣੇ ਕਮਰੇ ਵਿੱਚ ਬੁਲਾਇਆ ਅਤੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਇਸ ਘਟਨਾ ਦੇ ਅਗਲੇ ਦਿਨ ਮੰਗਲਵਾਰ ਨੂੰ ਵਿਦਿਆਰਥਣ ਦੀ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀ ਦੇ ਚਾਚੇ ਨੇ ਪੁਲੇਸ ਕੋਲ ਸ਼ਿਕਾਇਤ ਦਰਜ ਕਰਵਾਈ।

ਇਹ ਵੀ ਪੜ੍ਹੋ- ਸਿੱਖਿਆ ਖੇਤਰ 'ਚ ਪੰਜਾਬ ਸਰਕਾਰ ਦੀ ਵੱਡੀ ਕਾਮਯਾਬੀ, 90% ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚੀਆਂ ਕਿਤਾਬਾਂ

ਸ਼ਿਕਾਇਤ 'ਚ ਦੋਸ਼ ਲਾਇਆ ਗਿਆ ਸੀ ਕਿ ਦੋਸ਼ੀ ਅਧਿਆਪਕ ਨੇ ਪੁਰੋਲਾ 'ਚ ਆਪਣੀ ਦਾਦੀ ਨਾਲ ਪੜ੍ਹਦੀ ਵਿਦਿਆਰਥਣ ਨੂੰ ਆਪਣੇ ਕਮਰੇ 'ਚ ਬੁਲਾ ਕੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਪੁਰੋਲਾ ਥਾਣਾ ਇੰਚਾਰਜ ਮੋਹਨ ਕੈਥੇਟ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਰਾਕੇਸ਼ ਕੁਮਾਰ ਵਾਸੀ ਮੋਰੀ ਖੇਤਰ ਦੇ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Inder Prajapati

Content Editor

Related News