ਵੱਡੀ ਘਟਨਾ: ਅਧਿਆਪਕ ਜੋੜੇ ਨੂੰ ਘਰ ''ਚ ਵੜ ਕੇ ਮਾਰੀਆਂ ਗੋਲੀਆਂ, ਬੱਚਿਆਂ ਨੂੰ ਵੀ ਨਹੀਂ ਬਖਸ਼ਿਆ

Thursday, Oct 03, 2024 - 09:02 PM (IST)

ਵੱਡੀ ਘਟਨਾ: ਅਧਿਆਪਕ ਜੋੜੇ ਨੂੰ ਘਰ ''ਚ ਵੜ ਕੇ ਮਾਰੀਆਂ ਗੋਲੀਆਂ, ਬੱਚਿਆਂ ਨੂੰ ਵੀ ਨਹੀਂ ਬਖਸ਼ਿਆ

ਨੈਸ਼ਨਲ ਡੈਸਕ - ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਇੱਥੇ ਬਦਮਾਸ਼ਾਂ ਨੇ ਘਰ 'ਚ ਦਾਖਲ ਹੋ ਕੇ ਸਰਕਾਰੀ ਅਧਿਆਪਕ, ਉਸ ਦੀ ਪਤਨੀ ਅਤੇ ਦੋ ਬੱਚਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਚਾਰਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮੌਕੇ 'ਤੇ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ। ਪੁਲਸ ਦੇ ਉੱਚ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਪੁਲਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਦੀ ਭਾਲ 'ਚ ਲੱਗੀ ਹੋਈ ਹੈ।


author

Inder Prajapati

Content Editor

Related News