ਟੀਚਰ ਨੇ ਨਾਬਾਲਗ ਵਿਦਿਆਰਥਣ ਨਾਲ ਕੀਤਾ ਜ਼ਬਰ-ਜਨਾਹ, ਜਾਂਚ ਜਾਰੀ

Sunday, May 12, 2024 - 01:02 AM (IST)

ਟੀਚਰ ਨੇ ਨਾਬਾਲਗ ਵਿਦਿਆਰਥਣ ਨਾਲ ਕੀਤਾ ਜ਼ਬਰ-ਜਨਾਹ, ਜਾਂਚ ਜਾਰੀ

ਆਗਰਾ — ਉੱਤਰ ਪ੍ਰਦੇਸ਼ ਦੇ ਆਗਰਾ 'ਚ ਇਕ 17 ਸਾਲਾ ਨਾਬਾਲਗ ਲੜਕੀ ਨਾਲ ਉਸ ਦੇ ਸਕੂਲ ਅਧਿਆਪਕ ਨੇ ਉਸ ਦੇ ਘਰ 'ਚ ਕਥਿਤ ਤੌਰ 'ਤੇ ਜ਼ਬਰ-ਜਨਾਹ ਕੀਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਜੈਤਪੁਰ ਥਾਣਾ ਇੰਚਾਰਜ ਤਰੁਣ ਧੀਮਾਨ ਨੇ ਦੱਸਿਆ ਕਿ ਘਟਨਾ ਮੰਗਲਵਾਰ ਦੀ ਹੈ ਜਦੋਂ ਅਧਿਆਪਕ ਨੇ ਦੇਰ ਰਾਤ ਲੜਕੀ ਨੂੰ ਆਪਣੇ ਘਰ ਬੁਲਾਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਲੜਕੀ ਨਾਲ ਕਥਿਤ ਤੌਰ ’ਤੇ ਜ਼ਬਰ-ਜਨਾਹ ਕੀਤਾ ਅਤੇ ਇਸ ਬਾਰੇ ਕਿਸੇ ਨੂੰ ਕੁਝ ਵੀ ਦੱਸਣ ’ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਧੀਮਾਨ ਨੇ ਦੱਸਿਆ ਕਿ ਜਦੋਂ ਉਹ ਘਰ ਪਹੁੰਚੀ ਤਾਂ ਉਸ ਨੇ ਆਪਣੇ ਪਰਿਵਾਰ ਨੂੰ ਆਪਣੀ ਤਕਲੀਫ਼ ਦੱਸੀ।

ਇਹ ਵੀ ਪੜ੍ਹੋ- ਮੌਲਵੀ ਨੇ ਲੜਕੀ ਨਾਲ ਕੀਤਾ ਜ਼ਬਰ-ਜਨਾਹ ਤੇ ਬਣਾਈ ਅਸ਼ਲੀਲ ਵੀਡੀਓ, ਗ੍ਰਿਫ਼ਤਾਰ

ਧੀਮਾਨ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਨੇ ਅਗਲੇ ਦਿਨ ਪੁਲਸ ਕੋਲ ਪਹੁੰਚ ਕੀਤੀ ਅਤੇ ਘਟਨਾ ਦੇ ਸਬੰਧ 'ਚ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੇ ਆਧਾਰ 'ਤੇ, ਭਾਰਤੀ ਦੰਡਾਵਲੀ ਦੀ ਧਾਰਾ 376 (ਬਲਾਤਕਾਰ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਉਸ ਨੇ ਕਿਹਾ, "ਘਟਨਾ ਤੋਂ ਬਾਅਦ ਅਧਿਆਪਕ ਫਰਾਰ ਹੈ ਅਤੇ ਉਸ ਦੀ ਭਾਲ ਜਾਰੀ ਹੈ।" ਇੱਕ ਹੋਰ ਘਟਨਾ ਵਿੱਚ ਆਗਰਾ ਦੇ ਬਾਹ ਥਾਣਾ ਖੇਤਰ ਵਿੱਚ ਇੱਕ ਚਲਦੀ ਕਾਰ ਵਿੱਚ ਕਥਿਤ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ- ਕਲਯੁੱਗੀ ਮਾਂ ਨੇ 3 ਸਾਲਾ ਮਾਸੂਮ ਬੱਚੀ ਨੂੰ ਜੰਗਲ 'ਚ ਛੱਡਿਆ, ਭੁੱਖ-ਪਿਆਸ ਕਾਰਨ ਹੋਈ ਦਰਦਨਾਕ ਮੌਤ

ਪੁਲਸ ਨੇ ਦੱਸਿਆ ਕਿ ਇਸ ਘਟਨਾ 'ਚ ਕਾਰ ਚਾਲਕ ਨੇ ਵੀ ਦੋਸ਼ੀਆਂ ਦਾ ਸਾਥ ਦਿੱਤਾ ਸੀ ਅਤੇ ਉਨ੍ਹਾਂ ਨੇ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਉਸ ਨੂੰ ਸੜਕ ਵਿਚਕਾਰ ਛੱਡ ਕੇ ਭੱਜ ਗਏ, ਜਿਸ ਤੋਂ ਬਾਅਦ ਪੀੜਤਾ ਰਾਹਗੀਰਾਂ ਦੀ ਮਦਦ ਨਾਲ ਸਥਾਨਕ ਪੁਲਸ ਸਟੇਸ਼ਨ ਪਹੁੰਚੀ। ਪੁਲਸ ਨੇ ਦੱਸਿਆ ਕਿ ਇਸ ਮਾਮਲੇ 'ਚ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੇ ਦੋਸ਼ੀ ਨੌਜਵਾਨ ਵਿਜੇਂਦਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਦੋਸ਼ੀ ਦੀ ਭਾਲ ਜਾਰੀ ਹੈ। ਬਾਹ ਥਾਣਾ ਇੰਚਾਰਜ ਸ਼ਿਆਮ ਸਿੰਘ ਨੇ ਦੱਸਿਆ ਕਿ ਘਟਨਾ ਦੋ ਦਿਨ ਪਹਿਲਾਂ ਦੀ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਨੇ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਲਿਆ ਅਤੇ ਚੱਲਦੀ ਕਾਰ 'ਚ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਪੁਲਸ ਨੇ ਦੱਸਿਆ ਕਿ ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Inder Prajapati

Content Editor

Related News