ਅਧਿਆਪਕ ਦਿਵਸ: PM ਮੋਦੀ ਨੇ ਅਧਿਆਪਕਾਂ ਨੂੰ ਕੀਤਾ ਸਲਾਮ, ਰਾਧਾਕ੍ਰਿਸ਼ਨਨ ਨੂੰ ਦਿੱਤੀ ਸ਼ਰਧਾਂਜਲੀ
Tuesday, Sep 05, 2023 - 11:05 AM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਮੋਦੀ ਨੇ ਅਧਿਆਪਕ ਦਿਵਸ ਮੌਕੇ ਮੰਗਲਵਾਰ ਨੂੰ ਰਾਸ਼ਟਰ ਨਿਰਮਾਣ ਵਿਚ ਅਧਿਆਪਕਾਂ ਦੇ ਯੋਗਦਾਨ ਨੂੰ ਸਲਾਮ ਕੀਤਾ ਅਤੇ ਸਾਬਕਾ ਰਾਸ਼ਟਰਪਤੀ ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕੀਤੀ। 5 ਸਤੰਬਰ 1888 ਨੂੰ ਤਾਮਿਲਨਾਡੂ ਵਿਚ ਜਨਮੇ ਡਾ. ਰਾਧਾਕ੍ਰਿਸ਼ਨਨ ਨੂੰ ਭਾਰਤੀ ਸੱਭਿਆਚਾਰ ਦੇ ਭਾਸ਼ਣਕਾਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਮਹਾਨ ਦਾਰਸ਼ਨਿਕ ਦੇ ਤੌਰ 'ਤੇ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਸਨਮਾਨ ਵਿਚ ਇਸ ਦਿਨ ਨੂੰ ਅਧਿਆਪਕ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ- ਚੰਦਰਯਾਨ-3 ਨੂੰ ਵਿਦਾ ਕਰਨ ਵਾਲੀ ਆਵਾਜ਼ ਹੋਈ 'ਖ਼ਾਮੋਸ਼', ਮਹਿਲਾ ਇਸਰੋ ਵਿਗਿਆਨੀ ਦਾ ਹੋਇਆ ਦਿਹਾਂਤ
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਜਾਰੀ ਇਕ ਪੋਸਟ ਵਿਚ ਕਿਹਾ ਕਿ ਅਧਿਆਪਕ ਸਾਡੇ ਭਵਿੱਖ ਅਤੇ ਪ੍ਰੇਰਣਾਦਾਇਕ ਸੁਫ਼ਨਿਆਂ ਨੂੰ ਘੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਧਿਆਪਕ ਦਿਵਸ 'ਤੇ ਅਸੀਂ ਉਨ੍ਹਾਂ ਦੇ ਅਟੁੱਟ ਸਮਰਪਣ ਅਤੇ ਮਹਾਨ ਪ੍ਰਭਾਵ ਲਈ ਉਨ੍ਹਾਂ ਨੂੰ ਸਲਾਮ ਕਰਦੇ ਹਾਂ। ਡਾ. ਐੱਸ. ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ਰਧਾਂਜਲੀ।
ਇਹ ਵੀ ਪੜ੍ਹੋ- ਬ੍ਰਿਟਿਸ਼ ਮੀਡੀਆ ਨੇ ਕੀਤੀ PM ਮੋਦੀ ਸਰਕਾਰ ਦੇ ਵਿਕਾਸ ਕੰਮਾਂ ਦੀ ਤਾਰੀਫ਼
ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਇਕ ਵੀਡੀਓ ਵੀ ਸਾਂਝਾ ਕੀਤਾ, ਜੋ ਸੋਮਵਾਰ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ ਦੇ ਜੇਤੂਆਂ ਨਾਲ ਉਨ੍ਹਾਂ ਦੇ ਸੰਵਾਦ ਨਾਲ ਸਬੰਧਤ ਹੈ। ਦੇਸ਼ ਭਰ ਤੋਂ ਕੁੱਲ 75 ਅਧਿਆਪਕਾਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੰਗਲਵਾਰ ਨੂੰ ਇਕ ਸਮਾਰੋਹ ਵਿਚ ਇਨ੍ਹਾਂ ਅਧਿਆਪਕਾਂ ਨੂੰ ਸਨਮਾਨਤ ਕਰੇਗੀ। ਇਨ੍ਹਾਂ ਜੇਤੂਆਂ ਵਿਚ ਸਕੂਲਾਂ ਦੇ 50 ਅਧਿਆਪਕ, ਉੱਚ ਸਿੱਖਿਆ ਸੰਸਥਾਵਾਂ ਦੇ 13 ਅਧਿਆਪਕ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲਾ ਦੇ 12 ਅਧਿਆਪਕ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8