ਸਕੂਲ ''ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਅਧਿਆਪਕ ਵਲੋਂ ਦੋ ਸਾਥੀਆਂ ਦਾ ਗੋਲੀ ਮਾਰ ਕੇ ਕਤਲ

Tuesday, Jan 30, 2024 - 05:04 PM (IST)

ਸਕੂਲ ''ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਅਧਿਆਪਕ ਵਲੋਂ ਦੋ ਸਾਥੀਆਂ ਦਾ ਗੋਲੀ ਮਾਰ ਕੇ ਕਤਲ

ਰਾਂਚੀ- ਝਾਰਖੰਡ ਦੇ ਗੋਡਾ ਜ਼ਿਲ੍ਹੇ 'ਚ ਇਕ ਸਰਕਾਰੀ ਸਕੂਲ ਦੇ ਇਕ ਅਧਿਆਪਕ ਨੇ ਆਪਣੇ ਦੋ ਸਾਥੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਖ਼ੁਦ ਨੂੰ ਵੀ ਗੋਲੀ ਮਾਰ ਕੇ ਜ਼ਖ਼ਮੀ ਕਰ ਲਿਆ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਰਾਂਚੀ ਤੋਂ ਕਰੀਬ 300 ਕਿਲੋਮੀਟਰ ਦੂਰ ਪੋਰਈਯਾਹਾਟ ਦੇ ਅਪਗ੍ਰੇਡੇਡ ਹਾਈ ਸਕੂਲ ਵਿਚ ਸਵੇਰੇ ਕਰੀਬ 11 ਵਜੇ ਵਾਪਰੀ।

ਇਹ ਵੀ ਪੜ੍ਹੋ- ਪਿਆਕੜਾ ਨੂੰ ਵੱਡਾ ਝਟਕਾ, 1 ਫਰਵਰੀ ਤੋਂ ਮਹਿੰਗੀ ਹੋ ਜਾਵੇਗੀ ਸ਼ਰਾਬ

ਗੋਡਾ ਦੇ ਪੁਲਸ ਅਧਿਕਾਰੀ ਨਾਥੂ ਸਿੰਘ ਮੀਣਾ ਨੇ ਦੱਸਿਆ ਕਿ ਦੋ ਅਧਿਆਪਕਾਂ ਦੀਆਂ ਲਾਸ਼ਾਂ ਸਕੂਲ ਦੇ ਇਕ ਕਮਰੇ ਵਿਚ ਖੂਨ ਨਾਲ ਲੱਥਪੱਥ ਮਿਲੀਆਂ, ਜਿਨ੍ਹਾਂ ਵਿਚ ਇਕ ਮਹਿਲਾ ਅਧਿਆਪਕਾ ਸੀ। ਉੱਥੇ ਹੀ ਦੋਸ਼ੀ ਅਧਿਆਪਕ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹਾਲਤ ਵਿਚ ਮਿਲਿਆ ਹੈ।

ਇਹ ਵੀ ਪੜ੍ਹੋ- ਅਯੁੱਧਿਆ 'ਚ ਆਸਥਾ ਦਾ ਸੈਲਾਬ, 7 ਦਿਨਾਂ 'ਚ 19 ਲੱਖ ਸ਼ਰਧਾਲੂਆਂ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News