ਵਿਦਿਆਰਥਣਾਂ ਨੂੰ ਮੋਬਾਈਲ ਫ਼ੋਨ ''ਤੇ ਅਸ਼ਲੀਲ ਵੀਡੀਓ ਦਿਖਾ ਰਿਹਾ ਸੀ ਅਧਿਆਪਕ, ਗ੍ਰਿਫ਼ਤਾਰ

Thursday, Aug 29, 2024 - 10:55 AM (IST)

ਵਿਦਿਆਰਥਣਾਂ ਨੂੰ ਮੋਬਾਈਲ ਫ਼ੋਨ ''ਤੇ ਅਸ਼ਲੀਲ ਵੀਡੀਓ ਦਿਖਾ ਰਿਹਾ ਸੀ ਅਧਿਆਪਕ, ਗ੍ਰਿਫ਼ਤਾਰ

ਠਾਣੇ (ਭਾਸ਼ਾ) - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ਵਿੱਚ ਇੱਕ ਸਰਕਾਰੀ ਸਕੂਲ ਦੇ ਇੱਕ ਅਧਿਆਪਕ ਨੂੰ ਆਪਣੇ ਮੋਬਾਈਲ ਫੋਨ 'ਤੇ ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੋਸ਼ੀ ਦੀ ਪਛਾਣ ਮੁਜ਼ੱਮਿਲ ਵਜੋਂ ਹੋਈ ਹੈ ਅਤੇ ਉਸ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਉਸ ਦੀ ਹਰਕਤ ਉਸ ਸਮੇਂ ਸਾਹਮਣੇ ਆਈ, ਜਦੋਂ ਇਕ ਵਿਦਿਆਰਥਣ ਨੇ ਇਸ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ।

ਇਹ ਵੀ ਪੜ੍ਹੋ ਕਮਰੇ 'ਚ ਸੁੱਤੇ ਪਿਓ ਦੀ ਖੂਨ ਨਾਲ ਲੱਥਪੱਥ ਮਿਲੀ ਲਾਸ਼, ਉੱਡੇ ਪੁੱਤ ਦੇ ਹੋਸ਼

ਸ਼ਾਂਤੀ ਨਗਰ ਪੁਲਸ ਸਟੇਸ਼ਨ ਦੇ ਸੀਨੀਅਰ ਇੰਸਪੈਕਟਰ ਵਿਨਾਇਕ ਗਾਇਕਵਾੜ ਨੇ ਕਿਹਾ, “ਹਾਲ ਹੀ ਵਿੱਚ ਸੱਤਵੀਂ ਜਮਾਤ ਦੀ ਇਕ ਵਿਦਿਆਰਥਣ ਸਕੂਲ ਦੇਰੀ ਨਾਲ ਪਹੁੰਚੀ, ਕਿਉਂਕਿ ਉਹ ਅਕਸਰ ਸਕੂਲ ਵਿੱਚ ਦੇਰੀ ਨਾਲ ਆਉਂਦੀ ਸੀ, ਸਕੂਲ ਦੇ ਮੁੱਖ ਅਧਿਆਪਕ ਨੇ ਉਸ ਦੇ ਮਾਪਿਆਂ ਨੂੰ ਬੁਲਾਇਆ ਅਤੇ ਪੁੱਛਿਆ ਕਿ ਅਜਿਹਾ ਕਿਉਂ ਹੋ ਰਿਹਾ ਹੈ ਪਰ ਉਸ ਸਮੇਂ ਨਾਬਾਲਗ ਨੇ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਦੱਸਿਆ।'' ਉਹਨਾਂ ਨੇ ਕਿਹਾ, “ਜਦੋਂ ਪੀੜਤਾ ਘਰ ਵਾਪਸ ਆਈ ਤਾਂ ਉਸ ਨੇ ਆਪਣੇ ਮਾਪਿਆਂ ਨੂੰ ਦੱਸਿਆ ਕਿ ਉਸ ਨੂੰ ਸਕੂਲ ਜਾਣਾ ਚੰਗਾ ਨਹੀਂ ਲੱਗਦਾ, ਕਿਉਂਕਿ ਅਧਿਆਪਕ ਨੇ ਉਸ ਦੀਆਂ ਅਸ਼ਲੀਲ ਵੀਡੀਓਜ਼ ਉਸ ਦੇ ਮੋਬਾਈਲ ਫੋਨ 'ਤੇ ਦਿਖਾਈਆਂ ਸਨ ਅਤੇ ਉਸ ਨਾਲ ਦੁਰਵਿਵਹਾਰ ਕੀਤਾ, ਉਦੋਂ ਤੋਂ ਉਸ ਦਾ ਸਕੂਲ ਜਾਣ ਨੂੰ ਮਨ ਨਹੀਂ ਕਰਦਾ। ਉਸ ਨੇ ਕਿਹਾ ਕਿ ਉਸ (ਅਧਿਆਪਕ) ਨੇ ਕੁਝ ਹੋਰ ਵਿਦਿਆਰਥਣਾਂ ਨਾਲ ਵੀ ਅਜਿਹਾ ਕੀਤਾ ਸੀ।''

ਇਹ ਵੀ ਪੜ੍ਹੋ ਰਾਮ ਮੰਦਰ ਦੇ ਪੁਜਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਤਨਖ਼ਾਹ 'ਚ ਬੰਪਰ ਵਾਧਾ

ਅਧਿਕਾਰੀ ਨੇ ਦੱਸਿਆ ਕਿ ਇਹ ਜਾਣਨ ਤੋਂ ਬਾਅਦ ਉਸ ਦੇ ਮਾਤਾ-ਪਿਤਾ ਨੇ ਪੁਲਸ ਨਾਲ ਸੰਪਰਕ ਕੀਤਾ ਅਤੇ ਅਧਿਆਪਕ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ 'ਤੇ ਐੱਫ.ਆਈ.ਆਰ. ਦਰਜ ਕੀਤੀ ਗਈ। ਅਧਿਕਾਰੀ ਨੇ ਕਿਹਾ ਕਿ ਬਾਅਦ ਵਿੱਚ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 74 (ਕਿਸੇ ਔਰਤ ਨਾਲ ਹਮਲਾ ਜਾਂ ਅਪਰਾਧਿਕ ਜ਼ਬਰਦਸਤੀ) ਅਤੇ 351 (ਅਪਰਾਧਿਕ ਧਮਕੀ) ਅਤੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਕ੍ਰਾਈਮ (ਪੋਕਸੋ) ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ ਜੈਪੁਰ ਤੋਂ ਅਗਵਾ ਹੋਏ ਨੌਜਵਾਨ ਦੀ ਪੁਲਸ ਨੇ ਫ਼ਿਲਮੀ ਅੰਦਾਜ਼ 'ਚ ਕੀਤੀ ਭਾਲ, ਵੇਖੋ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News