ਮੈਡਮ ਲੈ ਰਹੀ ਸੀ ਕਲਾਸ, ਅਚਾਨਕ ਬਾਥਰੂਮ ''ਚ ਗੂੰਜੀਆਂ ਕਿਲਕਾਰੀਆਂ, ਸਕੂਲ ''ਚ ਪਈਆਂ ਭਾਜੜਾਂ

Thursday, Jul 04, 2024 - 04:11 AM (IST)

ਮੈਡਮ ਲੈ ਰਹੀ ਸੀ ਕਲਾਸ, ਅਚਾਨਕ ਬਾਥਰੂਮ ''ਚ ਗੂੰਜੀਆਂ ਕਿਲਕਾਰੀਆਂ, ਸਕੂਲ ''ਚ ਪਈਆਂ ਭਾਜੜਾਂ

ਨੈਸ਼ਨਲ ਡੈਸਕ : ਕਰਨਾਟਕ ਦੇ ਇਕ ਕਾਲਜ ਵਿਚ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਇਕ ਲੜਕੀ ਨੇ ਬਾਥਰੂਮ ਵਿਚ ਬੱਚੇ ਨੂੰ ਜਨਮ ਦੇ ਦਿੱਤਾ। 17 ਸਾਲਾਂ ਦੀ ਇਹ ਲੜਕੀ 11ਵੀਂ ਜਮਾਤ ਦੀ ਵਿਦਿਆਰਥਣ ਹੈ। ਦੱਸਣਯੋਗ ਹੈ ਕਿ ਅਧਿਆਪਕਾ ਜਮਾਤ ਵਿਚ ਕਲਾਸ ਲੈ ਰਹੀ ਸੀ, ਇੰਨੇ ਵਿਚ ਇਕਦਮ ਬਾਥਰੂਮ ਤੋਂ ਬੱਚੇ ਦੇ ਰੋਣ ਦੀਆਂ ਆਵਾਜ਼ਾਂ ਆਉਣ ਲੱਗੀਆਂ। ਦੋਵਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਬੱਚੇ ਅਤੇ ਨਾਬਾਲਗ ਮਾਂ ਸਿਹਤਮੰਦ ਅਤੇ ਸੁਰੱਖਿਅਤ ਹਨ। ਪੁਲਸ ਨੇ ਇਸ ਮਾਮਲੇ ਵਿਚ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੜਕੀ ਨਾਲ ਗੱਲਬਾਤ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਦੋ ਸਾਲ ਇਕ ਲੜਕੇ ਨਾਲ ਰਿਲੇਸ਼ਨਸ਼ਿਪ ਵਿਚ ਸੀ। ਇਸੇ ਕ੍ਰਮ ਵਿਚ ਉਹ ਗਰਭਵਤੀ ਹੋ ਗਈ। ਲੜਕੀ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਠੀਕ ਹੋ ਰਹੀ ਹੈ। ਮਹਿਲਾ ਕਾਊਂਸਲਰ ਰਾਹੀਂ ਛੇਤੀ ਹੀ ਗੱਲਬਾਤ ਕੀਤੀ ਜਾਵੇਗੀ। 

ਕੋਲਾਰ ਪੁਲਸ ਨੇ ਦੱਸਿਆ ਕਿ ਲੜਕੇ ਖਿਲਾਫ ਪੋਕਸੇ ਐਕਟ ਦੀ ਧਾਰਾ 6 (ਗੰਭੀਰ ਜਿਨਸੀ ਤਸ਼ੱਦਦ) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 376 (2) (ਐਨ) (ਇਕ ਹੀ ਔਰਤ ਨਾਲ ਵਾਰ-ਵਾਰ ਜਬਰ ਜਨਾਹ ਕਰਨਾ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਅਪਰਾਧ 9 ਮਹੀਨੇ ਪਹਿਲਾਂ ਹੋਇਆ ਸੀ। ਅਜਿਹੇ ਵਿਚ ਨਵੇਂ ਕਾਨੂੰਨ ਲਾਗੂ ਨਹੀਂ ਹੋਣਗੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

DILSHER

Content Editor

Related News