ਗਰਮੀ ਦੀਆਂ ਛੁੱਟੀਆਂ ਵਿਚਾਲੇ ਅਧਿਆਪਕਾਂ ਲਈ ਜਾਰੀ ਹੋ ਗਏ ਸਖ਼ਤ ਹੁਕਮ ! ਚੌਧਰੀ ਸਰਕਾਰ ਨੇ ਸੁਣਾਇਆ ਫ਼ਰਮਾਨ
Monday, Jun 01, 2026 - 05:51 PM (IST)
ਨੈਸ਼ਨਲ ਡੈਸਕ- 1 ਜੂਨ ਤੋਂ ਸਰਕਾਰੀ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ, ਪਰ ਇਨ੍ਹਾਂ ਛੁੱਟੀਆਂ ਦੌਰਾਨ ਮੁੱਖ ਮੰਤਰੀ ਸਮਰਾਟ ਚੌਧਰੀ ਦੀ ਸਰਕਾਰ ਵਾਲੇ ਬਿਹਾਰ ਦੇ ਸਿੱਖਿਆ ਵਿਭਾਗ ਨੇ ਅਧਿਆਪਕਾਂ ਲਈ ਇੱਕ ਨਵਾਂ ਅਤੇ ਸਖ਼ਤ ਫ਼ਰਮਾਨ ਜਾਰੀ ਕਰ ਦਿੱਤਾ ਹੈ। ਨਵੇਂ ਹੁਕਮਾਂ ਮੁਤਾਬਕ, 20 ਜੂਨ ਤੱਕ ਚੱਲਣ ਵਾਲੀਆਂ ਇਨ੍ਹਾਂ ਛੁੱਟੀਆਂ ਦੌਰਾਨ ਕੋਈ ਵੀ ਅਧਿਆਪਕ ਆਪਣਾ ਜ਼ਿਲ੍ਹਾ ਜਾਂ 'ਤਾਇਨਾਤੀ ਹੈੱਡਕੁਆਰਟਰ' ਛੱਡ ਕੇ ਬਾਹਰ, ਜਿਵੇਂ ਕਿ ਘੁੰਮਣ ਜਾਂ ਆਪਣੇ ਪਿੰਡ ਨਹੀਂ ਜਾ ਸਕੇਗਾ।
ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਭੇਜ ਕੇ ਸਾਫ਼ ਕਰ ਦਿੱਤਾ ਹੈ ਕਿ ਛੁੱਟੀਆਂ ਦੌਰਾਨ ਸਾਰੇ ਅਧਿਆਪਕਾਂ ਦੇ ਮੋਬਾਈਲ ਫ਼ੋਨ 24 ਘੰਟੇ ਚਾਲੂ ਰਹਿਣੇ ਚਾਹੀਦੇ ਹਨ। ਜੇਕਰ ਕਿਸੇ ਅਧਿਆਪਕ ਦਾ ਫ਼ੋਨ ਬੰਦ ਪਾਇਆ ਗਿਆ ਜਾਂ ਉਸ ਨਾਲ ਕਿਸੇ ਕਾਰਨ ਸੰਪਰਕ ਨਾ ਹੋ ਸਕਿਆ ਤਾਂ ਉਸ ਖ਼ਿਲਾਫ਼ ਵਿਭਾਗੀ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ ਦੇਵੇਗਾ ਅਮਰੀਕਾ ! ਇਸ ਦੇਸ਼ 'ਚ ਬਣਾ ਰਿਹੈ 'ਸੈਂਟਰ'
ਇਸ ਫ਼ੈਸਲੇ ਬਾਰੇ ਸਰਕਾਰ ਦਾ ਕਹਿਣਾ ਹੈ ਕਿ ਜੂਨ ਮਹੀਨੇ ਦੌਰਾਨ ਕਈ ਵਿਭਾਗੀ ਕੰਮਾਂ, ਡਾਟਾ ਐਂਟਰੀ ਅਤੇ ਕੰਪੀਟੇਟਿਵ ਐਗਜ਼ਾਮਜ਼ ਦੇ ਸੰਚਾਲਨ ਲਈ ਅਧਿਆਪਕਾਂ ਦੀ ਹਾਜ਼ਰੀ ਜ਼ਰੂਰੀ ਹੈ। ਕਿਸੇ ਵੀ ਐਮਰਜੈਂਸੀ ਡਿਊਟੀ ਜਾਂ ਅਹਿਮ ਨਿਰਦੇਸ਼ਾਂ ਲਈ ਸਿੱਖਿਆ ਵਿਭਾਗ ਅਧਿਆਪਕਾਂ ਨਾਲ ਤੁਰੰਤ ਸੰਪਰਕ ਕਰਨਾ ਚਾਹੁੰਦਾ ਹੈ, ਜਿਸ ਕਾਰਨ ਮੋਬਾਈਲ ਆਨ ਰੱਖਣ ਲਈ ਕਿਹਾ ਗਿਆ ਹੈ।
ਸਰਕਾਰ ਦੇ ਇਸ ਫ਼ੈਸਲੇ ਦਾ ਅਧਿਆਪਕ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਇਸ ਨੂੰ 'ਤੁਗਲਕੀ ਫ਼ਰਮਾਨ' ਦੱਸਦਿਆਂ ਕਿਹਾ ਹੈ ਕਿ ਜਦੋਂ ਸਕੂਲ ਬੰਦ ਹਨ, ਤਾਂ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨਾ ਅਤੇ ਉਨ੍ਹਾਂ ਦੀ ਨਿੱਜੀ ਆਜ਼ਾਦੀ 'ਤੇ ਰੋਕ ਲਗਾਉਣਾ ਬਿਲਕੁਲ ਗਲਤ ਹੈ।
ਇਹ ਵੀ ਪੜ੍ਹੋ- ''ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!'' ਇਰਾਨ 'ਤੇ ਮੁੜ ਹਮਲੇ ਮਗਰੋਂ ਟਰੰਪ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
