ਅਧਿਆਪਕਾਂ ਦੀ ਭਰਤੀ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਟਨਾ ਪੁਲਸ ਨੇ ਡੰਡਿਆਂ ਨਾਲ ਕੁੱਟਿਆ, ਕਈ ਜ਼ਖ਼ਮੀ
Friday, May 08, 2026 - 02:19 PM (IST)
ਪਟਨਾ : ਬਿਹਾਰ ਦੀ ਰਾਜਧਾਨੀ ਪਟਨਾ ਦੀਆਂ ਸੜਕਾਂ ਅੱਜ ਜੰਗ ਦਾ ਮੈਦਾਨ ਬਣ ਗਈਆਂ। ਨਵੇਂ ਮੰਤਰੀ ਮੰਡਲ ਦੇ ਸਹੁੰ ਚੁਕ ਸਮਾਗਮ ਦੇ ਮਹਿਜ਼ 24 ਘੰਟੇ ਬਾਅਦ ਹੀ ਹਜ਼ਾਰਾਂ ਦੀ ਗਿਣਤੀ ਵਿਚ ਅਧਿਆਪਕ ਪੋਸਟ ਦੇ ਉਮੀਦਵਾਰ ਸੜਕਾਂ 'ਤੇ ਉਤਰ ਆਏ। BPSC TRE-4 ਭਰਤੀ ਦੇ ਵਿਗਿਆਪਨ ਦੀ ਮੰਗ ਕਰ ਰਹੇ ਵਿਦਿਆਰਥੀਆਂ 'ਤੇ ਪੁਲਸ ਨੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ। ਇਸ ਦੌਰਾਨ ਬਹੁਤ ਸਾਰੇ ਵਿਦਿਆਰਥੀ ਜ਼ਖ਼ਮੀ ਹੋ ਗਏ। ਇਸ ਪ੍ਰਦਰਸ਼ਨ ਵਿੱਚ ਔਰਤਾਂ ਵੀ ਸ਼ਾਮਲ ਹਨ, ਜੋ ਜ਼ਖਮੀ ਹੋਈਆਂ ਹਨ।
ਇਹ ਵੀ ਪੜ੍ਹੋ - 3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ
ਜਾਣਕਾਰੀ ਮੁਤਾਬਕ ਅੱਜ ਸੈਂਕੜੇ ਦੀ ਗਿਣਤੀ ਵਿਚ TRE 4 ਉਮੀਦਵਾਰਾਂ ਨੇ ਪਟਨਾ ਕਾਲਜ ਤੋਂ ਇੱਕ ਰੋਸ ਮਾਰਚ ਕੱਢਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਮੀਦਵਾਰਾਂ ਨੇ ਸਰਕਾਰ ਅਤੇ ਬੀਪੀਐਸਸੀ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਉਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣਾ ਚਾਹੁੰਦੇ ਸਨ। ਪੁਲਸ ਨੇ ਉਮੀਦਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਝੁਕਣ ਤੋਂ ਇਨਕਾਰ ਕਰ ਦਿੱਤਾ। ਫਿਰ ਪੁਲਸ ਨੇ ਅਧਿਆਪਕ ਉਮੀਦਵਾਰਾਂ 'ਤੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਪੁਲਸ ਨੇ ਕਈ ਵਿਦਿਆਰਥੀਆਂ ਨੂੰ ਗ੍ਰਿਫਤਾਰ ਕਰਕੇ ਵੈਨਾਂ ਵਿੱਚ ਬੰਦ ਕਰ ਦਿੱਤਾ।
ਇਹ ਵੀ ਪੜ੍ਹੋ - ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ ਇਕੱਠੇ ਦੇਣਗੇ ਅਸਤੀਫ਼ਾ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
