ਮਾਂ ਦੀ ਮੌਤ ਦਾ ਬਦਲਾ ਲੈਣ ਲਈ 15 ਸਾਲਾ ਨਾਬਾਲਗ ਬਣਿਆ ਕਾਤਲ, ਦੁਕਾਨਦਾਰ ਦਾ ਕੀਤਾ ਕਤਲ

Wednesday, Sep 04, 2024 - 11:40 AM (IST)

ਮਾਂ ਦੀ ਮੌਤ ਦਾ ਬਦਲਾ ਲੈਣ ਲਈ 15 ਸਾਲਾ ਨਾਬਾਲਗ ਬਣਿਆ ਕਾਤਲ, ਦੁਕਾਨਦਾਰ ਦਾ ਕੀਤਾ ਕਤਲ

ਨਵੀਂ ਦਿੱਲੀ (ਭਾਸ਼ਾ)- ਪੂਰਬੀ ਦਿੱਲੀ ਦੇ ਪ੍ਰਤੀ ਵਿਹਾਰ ਇਲਾਕੇ 'ਚ 35 ਸਾਲਾ ਮੋਮੋਜ਼ ਵੇਚਣ ਵਾਲੇ ਦਾ 15 ਸਾਲਾ ਇਕ ਮੁੰਡੇ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ ਨਾਬਾਲਗ ਨੇ ਆਪਣੀ ਮਾਂ ਦੀ ਮੌਤ ਲਈ ਮ੍ਰਿਤਕ ਨੂੰ ਜ਼ਿੰਮੇਵਾਰ ਮੰਨਦਾ ਸੀ ਅਤੇ ਇਸੇ ਦਾ ਬਦਲਾ ਲੈਣ ਲਈ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੇ ਦੱਸਿਆ ਕਿ ਫੜਿਆ ਗਿਆ ਨਾਬਾਲਗ ਆਪਣੀ ਮਾਂ ਨਾਲ ਮ੍ਰਿਤਕ ਕਪਿਲ ਦੀ ਦੁਕਾਨ 'ਤੇ ਕੰਮ ਕਰਦਾ ਸੀ। ਉਸ ਦੀ ਮਾਂ ਦੀ ਕਰੀਬ ਇਕ ਮਹੀਨੇ ਪਹਿਲਾਂ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ।

ਪੁਲਸ ਅਨੁਸਾਰ ਘਟਨਾ ਸੋਮਵਾਰ ਰਾਤ ਪ੍ਰੀਤ ਵਿਹਾਰ ਮੈਟਰੋ ਸਟੇਸ਼ਨ ਕੋਲ ਹੋਈ। ਪੁਲਸ ਨੇ ਦੱਸਿਆ ਕਿ ਮੰਗਲਵਾਰ ਨੂੰ ਉਸ ਨੂੰ ਹੇਡਗੇਵਾਰ ਹਸਪਤਾਲ ਤੋਂ ਸੂਚਨਾ ਮਿਲੀ ਕਿ ਕਪਿਲ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕਪਿਲ ਦੀ ਹਾਲਤ ਗੰਭੀਰ ਦੱਸੀ ਗਈ ਪਰ ਬਾਅਦ 'ਚ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਕਪਿਲ ਦੀ ਮੌਤ ਤੋਂ ਬਾਅਦ ਪ੍ਰਤੀ ਵਿਹਾਰ ਪੁਲਸ ਥਾਣੇ 'ਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਨਾਬਾਲਗ ਨੂੰ ਫੜ ਲਿਆ ਗਿਆ ਹੈ ਅਤੇ ਉਸ ਕੋਲੋਂ ਅਪਰਾਧ 'ਚ ਵਰਤਿਆ ਚਾਕੂ ਬਰਾਮਦ ਕਰ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News