16 ਸਾਲਾ ਕੁੜੀ ਨੂੰ ਅਗਵਾ ਕਰ ਕੀਤਾ ਸਮੂਹਿਕ ਜਬਰ ਜ਼ਿਨਾਹ, ਜੰਗਲ ''ਚ ਸੁੱਟ ਹੋਏ ਫਰਾਰ

Friday, Sep 13, 2024 - 03:24 PM (IST)

16 ਸਾਲਾ ਕੁੜੀ ਨੂੰ ਅਗਵਾ ਕਰ ਕੀਤਾ ਸਮੂਹਿਕ ਜਬਰ ਜ਼ਿਨਾਹ, ਜੰਗਲ ''ਚ ਸੁੱਟ ਹੋਏ ਫਰਾਰ

ਅਗਰਤਲਾ (ਭਾਸ਼ਾ)- ਉੱਤਰ ਤ੍ਰਿਪੁਰਾ ਜ਼ਿਲ੍ਹੇ 'ਚ 2 ਲੋਕਾਂ ਨੇ 16 ਸਾਲਾ ਇਕ ਕੁੜੀ ਨੂੰ ਅਗਵਾ ਕੀਤਾ, ਉਸ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ ਅਤੇ ਇਕ ਜੰਗਲ 'ਚ ਛੱਡ ਕੇ ਚਲੇ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੀਰਤਾ ਦਾ ਧਰਮਨਗਰ ਜ਼ਿਲ੍ਹਾ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ। ਉਸ ਨੂੰ ਕਈ ਸੱਟਾਂ ਲੱਗੀਆਂ ਹਨ। ਪੁਲਸ ਨੇ ਵੀਰਵਾਰ ਦੀ ਘਟਨਾ 'ਚ ਸ਼ਾਮਲ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉੱਤਰ ਤ੍ਰਿਪੁਰਾ ਦੇ ਪੁਲਸ ਸੁਪਰਡੈਂਟ ਭਾਨੁਪਦ ਚਕਰਵਰਤੀ ਨੇ ਸ਼ੁੱਕਰਵਾਰ ਨੂੰ ਕਿਹਾ,''ਕੁੜੀ ਵੀਰਵਾਰ ਸ਼ਾਮ ਨੂੰ ਪਿੰਡ 'ਚ ਘੁੰਮ ਰਹੀ ਸੀ। ਅਚਾਨਕ ਤੋਂ ਆਏ ਬਾਈਕ ਸਵਾਰ 2 ਲੋਕਾਂ ਨੇ ਉਸ ਨੂੰ ਅਗਵਾ ਕੀਤਾ ਅਤੇ ਕੋਲ ਦੇ ਜੰਗਲ 'ਚ ਲਿਜਾ ਕੇ ਉਸ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ।''

ਐੱਸ.ਪੀ. ਨੇ ਕਿਹਾ ਕਿ ਦੋਸ਼ੀਆਂ ਨੇ ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਕੁੜੀ ਨੂੰ ਜੰਗਲ 'ਚ ਹੀ ਛੱਡ ਦਿੱਤਾ ਅਤੇ ਉੱਥੋਂ ਦੌੜ ਗਏ। ਸਥਾਨਕ ਲੋਕਾਂ ਨੇ ਬਾਅਦ 'ਚ ਕੁੜੀ ਨੂੰ ਬੇਹੋਸ਼ੀ ਦੀ ਹਾਲਤ 'ਚ ਦੇਖਿਆ ਅਤੇ ਘਟਨਾ ਬਾਰੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ। ਪੀੜਤਾ ਦੀ ਵੱਡੀ ਭੈਣ ਨੇ ਦੱਸਿਆ,''ਪਿੰਡ ਵਾਸੀਆਂ ਵਲੋਂ ਸੂਚਿਤ ਕੀਤੇ ਜਾਣ ਤੋਂ ਬਾਅਦ ਅਸੀਂ ਮੌਕੇ 'ਤੇ ਪਹੁੰਚੇ ਅਤੇ ਮੇਰੀ ਭੈਣ ਨੂੰ ਉਪਟਾਖਲੀ ਸਿਹਤ ਕੇਂਦਰ ਲੈ ਗਏ। ਉਸ ਨੂੰ ਉੱਥੋਂ ਧਰਮਨਗਰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਸ ਦੀ ਹਾਲਤ ਗੰਭੀਰ ਸੀ।'' ਉਸ ਨੇ ਦੱਸਿਆ ਕਿ ਮੇਰੀ ਭੈਣ ਨਾਲ ਜਬਰ ਜ਼ਿਨਾਹ ਕਰਨ ਵਾਲੇ ਲੋਕਾਂ ਨੇ ਉਸ ਨੂੰ ਇਹ ਸੋਚ ਕੇ ਜੰਗਲ 'ਚ ਸੁੱਟ ਦਿੱਤਾ ਕਿ ਉਹ ਮਰ ਗਈ ਹੈ।'' ਐੱਸ.ਪੀ. ਨੇ ਕਿਹਾ,''ਅਸੀਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। 2 ਲੋਕਾਂ ਨੂੰ ਪਹਿਲੇ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਉਨ੍ਹਾਂ ਨੂੰ ਅੱਜ ਪੁਲਸ ਰਿਮਾਂਡ ਲਈ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਉੱਚਿਤ ਜਾਂਚ ਲਈ ਇਕ ਟੀਮ ਗਠਿਤ ਕੀਤੀ ਗਈ ਹੈ। ਅਸੀਂ ਇਸ ਭਿਆਨਕ ਅਪਰਾਧ 'ਚ ਸ਼ਾਮਲ ਲੋਕਾਂ ਨੂੰ ਸਖ਼ਤ ਦਿਵਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰਾਂਗੇ।'' ਚਕਰਵਰਤੀ ਨੇ ਕਿਹਾ ਕਿ ਉਨ੍ਹਾਂ ਨੂੰ ਸਿਹਤ ਕੇਂਦਰ 'ਚ ਪੀੜਤਾ ਨਾਲ ਗੱਲ ਕੀਤੀ ਹੈ ਅਤੇ ਉਹ ਹੁਣ ਖ਼ਤਰੇ ਤੋਂ ਬਾਹਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News