ਮੱਧ ਪ੍ਰਦੇਸ਼ : 6 ਵਿਅਕਤੀਆਂ ਵੱਲੋਂ 17 ਸਾਲਾ ਕੁੜੀ ਨਾਲ ਗੈਂਗਰੇਪ, ਮੁਲਜ਼ਮਾਂ ਦੇ ਘਰਾਂ ''ਤੇ ਚੱਲਿਆ ਬੁਲਡੋਜ਼ਰ

Monday, Sep 19, 2022 - 04:01 PM (IST)

ਮੱਧ ਪ੍ਰਦੇਸ਼ : 6 ਵਿਅਕਤੀਆਂ ਵੱਲੋਂ 17 ਸਾਲਾ ਕੁੜੀ ਨਾਲ ਗੈਂਗਰੇਪ, ਮੁਲਜ਼ਮਾਂ ਦੇ ਘਰਾਂ ''ਤੇ ਚੱਲਿਆ ਬੁਲਡੋਜ਼ਰ

ਭੋਪਾਲ (ਵਾਰਤਾ)- ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ 'ਚ 17 ਸਾਲਾ ਕੁੜੀ ਨਾਲ ਸਮੂਹਿਕ ਜਬਰ ਜ਼ਿਨਾਹ ਦੇ ਦੋਸ਼ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। 6ਵੇਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੂੰ ਦਿੱਤੇ ਬਿਆਨ 'ਚ ਪੀੜਤਾ ਨੇ ਕਿਹਾ ਕਿ ਉਹ ਆਪਣੇ ਇਕ ਦੋਸਤ ਨਾਲ ਸ਼ਨੀਵਾਰ ਦੁਪਹਿਰ ਮੰਦਰ ਗਈ ਸੀ ਅਤੇ ਮੰਦਰ 'ਚ ਦਰਸ਼ਨ ਕਰਨ ਤੋਂ ਬਾਅਦ ਉਹ ਦੋਵੇਂ ਬੈਠ ਕੇ ਗੱਲਬਾਤ ਕਰ ਰਹੇ ਸਨ ਕਿ ਇਸ ਦੌਰਾਨ 6 ਨੌਜਵਾਨ ਉੱਥੇ ਪਹੁੰਚ ਗਏ ਅਤੇ ਕੁੜੀ ਤੇ ਉਸ ਦੇ ਦੋਸਤ ਨੂੰ ਧਮਕਾਉਣ ਲੱਗੇ। ਪੁਲਸ ਨੇ ਦੱਸਿਆ ਕਿ ਪੀੜਤਾ ਅਨੁਸਾਰ ਦੋਸ਼ੀ ਉਸ ਨੂੰ ਘਸੀਟ ਕੇ ਕੋਲ ਦੇ ਹੀ ਇਕ ਜੰਗਲ ਵੱਲ ਲੈ ਗਏ ਅਤੇ ਉੱਥੇ ਉਨ੍ਹਾਂ ਨੇ ਉਸ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਅਨੁਸਾਰ ਦੋਸ਼ੀਆਂ ਨੇ ਕੁੜੀ ਨਾਲ ਕੁੱਟਮਾਰ ਵੀ ਕੀਤੀ ਅਤੇ ਉਸ ਦਾ ਮੋਬਾਇਲ ਵੀ ਖੋਹ ਲਿਆ। ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕੁੜੀ ਦੀ ਹਾਲਤ ਖ਼ਰਾਬ ਸੀ, ਇਸ ਲਈ ਉਸ ਨੂੰ ਇਲਾਜ ਲਈ ਤੁਰੰਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਸ਼ਿਕਾਇਤ ਤੋਂ ਬਾਅਦ ਜ਼ਿਲ੍ਹਾ ਪੁਲਸ ਨੇ 24 ਘੰਟਿਆਂ ਅੰਦਰ 2 ਨਾਬਾਲਗਾਂ ਸਮੇਤ 5 ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ। 

ਇਹ ਵੀ ਪੜ੍ਹੋ : ਡਾਕਟਰ ਨੇ ਕੁੱਤੇ ਨੂੰ ਕਾਰ ਨਾਲ ਬੰਨ੍ਹ ਕੇ ਘਸੀਟਿਆ, ਵੀਡੀਓ ਵਾਇਰਲ ਹੋਣ ਤੋਂ ਬਾਅਦ ਦਰਜ ਹੋਈ FIR

ਪੁਲਸ ਸੁਪਰਡੈਂਟ ਅਨੁਸਾਰ ਰੀਵਾ ਤੋਂ ਤਿੰਨ ਅਤੇ ਮੁੰਬਈ ਤੋਂ 2 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ 6ਵੇਂ ਦੀ ਭਾਲ ਕੀਤੀ ਜਾ ਰਹੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਰੀਵਾ ਜ਼ਿਲ੍ਹਾ ਪੁਲਸ ਤੋਂ ਰਿਪੋਰਟ ਮੰਗੀ। ਸ਼ਿਵਰਾਜ ਸਿੰਘ ਚੌਹਾਨ ਨੇ ਜ਼ਿਲ੍ਹਾ ਕਲੈਕਟਰ ਅਤੇ ਪੁਲਸ ਸੁਪਰਡੈਂਟ ਨਾਲ ਡਿਜੀਟਲ ਬੈਠਕ ਦੌਰਾਨ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਮੂਹਿਕ ਜਬਰ ਜ਼ਿਨਾਹ ਦੇ ਸਾਰੇ ਦੋਸ਼ੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਯੋਗ ਨਹੀਂ ਹੈ, ਭਾਵੇਂ ਹੀ ਉਹ ਨਾਬਾਲਗ ਹੋਣ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 5 ਸ਼ੱਕੀਆਂ ਦੇ ਘਰਾਂ ਨੂੰ ਬੁਲਡੋਜ਼ਰ ਨਾਲ ਸੁੱਟ ਦਿੱਤਾ ਗਿਆ ਹੈ ਅਤੇ 6ਵੇਂ ਦੋਸ਼ੀ ਦੀ ਵੀ ਇਹੀ ਕਾਰਵਾਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News