16 ਸਾਲ ਦੀ ਨਾਬਾਲਗ ਨੂੰ ਦਰਿੰਦੇ ਬਣਾਉਂਦੇ ਰਹੇ ਹਵਸ ਦਾ ਸ਼ਿਕਾਰ, 5 ਦੋਸ਼ੀ ਗ੍ਰਿਫਤਾਰ

02/12/2020 2:23:04 PM

ਸੋਲਾਪੁਰ (ਭਾਸ਼ਾ)— ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲੇ 'ਚ 16 ਸਾਲ ਦੀ ਨਾਬਾਲਗ ਕੁੜੀ ਨਾਲ 10 ਲੋਕਾਂ 'ਤੇ 6 ਮਹੀਨੇ ਤਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀਆਂ 'ਚੋਂ 5 ਨੂੰ ਭਾਰਤੀ ਸਜ਼ਾ ਜ਼ਾਬਤਾ ਦੀ ਧਾਰਾ-376ਡੀ, ਪੋਕਸੋ ਐਕਟ ਅਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਕਬੀਲੇ (ਅੱਤਿਆਚਾਰ ਰੋਕਥਾਮ) ਐਕਟ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ। ਦਰਅਸਲ ਪੀੜਤਾ ਦਲਿਤ ਭਾਈਚਾਰੇ ਨਾਲ ਸੰਬੰਧ ਰੱਖਦੀ ਹੈ।

ਦਰਅਸਲ ਨਾਬਾਲਗ ਕੁੜੀ ਨਾਲ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ, ਜਦੋਂ ਕੁਝ ਲੋਕਾਂ ਨੇ ਮੰਗਲਵਾਰ ਨੂੰ ਕੁੜੀ ਨੂੰ ਮੰਦਰ ਦੇ ਬਾਹਰ ਰੋਂਦੇ ਹੋਏ ਦੇਖਿਆ ਅਤੇ ਪੁਲਸ ਨੂੰ ਇਸ ਦੀ ਜਾਣਕਾਰੀ ਦਿੱਤੀ। ਓਧਰ ਸੋਲਾਪੁਰ ਦੇ ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਬੱਚੀ ਪਰੇਸ਼ਾਨੀ ਵਿਚ ਸੀ ਪਰ ਪੁਲਸ ਨੇ ਕਿਸੇ ਤਰ੍ਹਾਂ ਸਮਝਾ ਕੇ ਵਿਸ਼ਵਾਸ ਵਿਚ ਲਿਆ, ਜਿਸ ਤੋਂ ਬਾਅਦ ਉਸ ਨੇ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਅਤੇ 10 'ਚੋਂ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ 'ਚ ਕੁਝ ਆਟੋ-ਰਿਕਸ਼ਾ ਡਰਾਈਵਰ ਹਨ, ਜੋ 6 ਮਹੀਨੇ ਤਕ ਉਸ ਨੂੰ ਵੱਖ-ਵੱਖ ਥਾਂ 'ਤੇ ਲਿਜਾਂਦੇ ਰਹੇ ਅਤੇ ਜਿੱਥੇ ਉਨ੍ਹਾਂ ਨਾਲ ਕੁੜੀ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜ਼ਾਮ ਦਿੱਤਾ। ਪੁਲਸ ਮੁਤਾਬਕ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ, ਜਿਨ੍ਹਾਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਨੇ ਇਹ ਵੀ ਦੱਸਿਆ ਕਿ ਕੁੜੀ ਦੇ ਪਿਤਾ ਦੀ ਕੁਝ ਸਮੇਂ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੀ ਮਾਂ ਨਾਲ ਰਹਿੰਦੀ ਹੈ, ਜੋ ਕਿ ਘਰ ਚਲਾਉਣ ਲਈ ਛੋਟੇ-ਮੋਟੇ ਕੰਮ ਕਰਦੀ ਹੈ।


Tanu

Content Editor

Related News