17 ਸਾਲਾ ਮੁੰਡੇ ਨੇ 4 ਸਾਲਾ ਬੱਚੀ ਨਾਲ ਕੀਤਾ ਜਬਰ ਜ਼ਿਨਾਹ, ਖੇਡਣ ਦੇ ਬਹਾਨੇ ਬੁਲਾਇਆ ਸੀ ਘਰ

Thursday, Oct 05, 2023 - 03:49 PM (IST)

17 ਸਾਲਾ ਮੁੰਡੇ ਨੇ 4 ਸਾਲਾ ਬੱਚੀ ਨਾਲ ਕੀਤਾ ਜਬਰ ਜ਼ਿਨਾਹ, ਖੇਡਣ ਦੇ ਬਹਾਨੇ ਬੁਲਾਇਆ ਸੀ ਘਰ

ਹਾਪੁੜ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਦੇਹਾਤ ਥਾਣਾ ਖੇਤਰ ਦੇ ਇਕ ਪਿੰਡ 'ਚ ਇਕ ਮੁੰਡੇ ਨੇ ਘਰ 'ਚ ਖੇਡਣ ਦੇ ਬਹਾਨੇ ਬੁਲਾ ਕੇ 4 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕੀਤਾ। ਇਹ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਅਨੁਸਾਰ ਬੱਚੀ ਦੀ ਮਾਂ ਦੀ ਸ਼ਿਕਾਇਤ 'ਤੇ ਜਬਰ ਜ਼ਿਨਾਹ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਅਧੀਨ ਇਕ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਕਿ ਬੱਚੀ ਹਸਪਤਾਲ 'ਚ ਦਾਖ਼ਲ ਹੈ। ਪੁਲਸ ਅਨੁਸਾਰ ਦੇਹਾਤ ਥਾਣਾ ਖੇਤਰ ਦੇ ਇਕ ਪਿੰਡ ਵਾਸੀ 4 ਸਾਲਾ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ। ਪੁਲਸ ਅਨੁਸਾਰ ਇਸੇ ਦੌਰਾਨ ਗੁਆਂਢੀ ਮੁੰਡੇ (17) ਨੇ ਬੱਚੀ ਨੂੰ ਖੇਡਣ ਦੇ ਬਹਾਨੇ ਆਪਣੇ ਘਰ ਬੁਲਾਇਆ ਅਤੇ ਫਿਰ ਅੰਦਰ ਲਿਜਾ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ।

ਇਹ ਵੀ ਪੜ੍ਹੋ : ਹੈੱਡ ਕਾਂਸਟੇਬਲ ਨੇ ਪਤਨੀ ਅਤੇ 2 ਧੀਆਂ ਦਾ ਗੋਲ਼ੀ ਮਾਰ ਕੇ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

ਪੁਲਸ ਅਨੁਸਾਰ ਬੱਚੀ ਦੇ ਚੀਕਣ ਅਤੇ ਰੌਣ 'ਤੇ ਦੋਸ਼ੀ ਬੱਚੀ ਨੂੰ ਛੱਡ ਕੇ ਮੌਕੇ 'ਤੇ ਫਰਾਰ ਹੋ ਗਿਾ। ਪੁਲਸ ਅਨੁਸਾਰ ਬੱਚੀ ਦੇ ਰੌਣ ਦੀ ਆਵਾਜ਼ ਸੁਣ ਕੇ ਪਰਿਵਾਰ ਵਾਲੇ ਮੌਕੇ 'ਤੇ ਪਹੁੰਚੇ ਅਤੇ ਉਸ ਦੀ ਹਾਲਤ ਦੇਖ ਕੇ ਉਸ ਤੋਂ ਪੁੱਛ-ਗਿੱਛ ਕੀਤੀ। ਪੁਲਸ ਅਨੁਸਾਰ ਹਾਲਾਂਕਿ ਬੱਚੀ ਠੀਕ ਤਰ੍ਹਾਂ ਕੁਝ ਨਹੀਂ ਦੱਸ ਪਾ ਰਹੀ ਸੀ ਪਰ ਉਸ ਦੀ ਮਾਂ ਵਲੋਂ ਪੁੱਛੇ ਜਾਣ 'ਤੇ ਬੱਚੀ ਨੇ ਗੁਆਂਢੀ ਨੌਜਵਾਨ ਦਾ ਨਾਮ ਲਿਆ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਥਾਣਾ ਇੰਚਾਰਜ ਆਸ਼ੀਸ਼ ਕੁਮਾਰ ਨੇ ਦੱਸਿਆ ਕਿ ਬੱਚੀ ਦੀ ਮਾਂ ਦੀ ਸ਼ਿਕਾਇਤ 'ਤੇ ਦਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਭਾਲ ਲਈ ਟੀਮ ਲਗਾਈ ਗਈ ਹੈ ਅਤੇ ਉਸ ਨੂੰ ਜਲਦ ਹੀ ਫੜ ਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News