9 ਸਾਲਾ ਬੱਚੀ ਨਾਲ 14 ਸਾਲ ਦੇ ਮੁੰਡੇ ਨੇ ਕੀਤਾ ਜਬਰ ਜ਼ਿਨਾਹ, ਗੁਆਂਢ ''ਚ ਰਹਿੰਦਾ ਹੈ ਦੋਸ਼ੀ

Tuesday, Jan 23, 2024 - 02:03 PM (IST)

9 ਸਾਲਾ ਬੱਚੀ ਨਾਲ 14 ਸਾਲ ਦੇ ਮੁੰਡੇ ਨੇ ਕੀਤਾ ਜਬਰ ਜ਼ਿਨਾਹ, ਗੁਆਂਢ ''ਚ ਰਹਿੰਦਾ ਹੈ ਦੋਸ਼ੀ

ਬਲੀਆ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਫੇਫਨਾ ਥਾਣਾ ਖੇਤਰ 'ਚ 9 ਸਾਲਾ ਬੱਚੀ ਨਾਲ ਉਸ ਦੇ ਗੁਆਂਢ 'ਚ ਰਹਿਣ ਵਾਲੇ ਮੁੰਡੇ ਨੇ ਜਬਰ ਜ਼ਿਨਾਹ ਕੀਤਾ। ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ ਦੋਸ਼ੀ ਨੂੰ ਪੁਲਸ ਹਿਰਾਸਤ 'ਚ ਲੈ ਲਿਆ ਗਿਆ ਹੈ। ਫੇਫਨਾ ਦੇ ਥਾਣਾ ਇੰਚਾਰਜ ਇੰਸਪੈਕਟਰ (ਐੱਸ.ਐੱਚ.ਓ.) ਗਜਾਨੰਦ ਚੌਬੇ ਨੇ ਦੱਸਿਆ ਕਿ ਫੇਫਨਾ ਥਾਣਾ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ ਕੁੜੀ ਨਾਲ ਉਸ ਦੇ ਗੁਆਂਢ 'ਚ ਰਹਿਣ ਵਾਲੇ 14 ਸਾਲਾ ਮੁੰਡੇ ਨੇ 20 ਜਨਵਰੀ ਨੂੰ ਜਬਰ ਜ਼ਿਨਾਹ ਕੀਤਾ ਸੀ।

ਇਹ ਵੀ ਪੜ੍ਹੋ : ਹੈਰਾਨੀਜਨਕ! ਮੋਬਾਇਲ 'ਤੇ ਕਾਰਟੂਨ ਦੇਖ ਰਹੀ 5 ਸਾਲਾ ਬੱਚੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਇਸ ਮਾਮਲੇ 'ਚ ਕੁੜੀ ਦੇ ਪਿਤਾ ਦੀ ਸ਼ਿਕਾਇਤ 'ਤੇ ਦੋਸ਼ੀ ਮੁੰਡੇ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 376 (ਜਬਰ ਜ਼ਿਨਾਹ) ਦੇ ਨਾਲ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਦੋਸ਼ੀ ਨੂੰ ਸੋਮਵਾਰ ਨੂੰ ਪੁਲਸ ਹਿਰਾਸਤ 'ਚ ਲੈ ਲਿਆ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

DIsha

Content Editor

Related News