14 ਸਾਲ ਦੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ''ਚ ਕੀਤਾ ਪਿਤਾ ਦੀ ਹੈਵਾਨੀਅਤ ਦਾ ਖ਼ੁਲਾਸਾ

03/03/2023 3:06:27 PM

ਪਾਲਘਰ (ਭਾਸ਼ਾ)- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਸਈ ਤਾਲੁਕਾ 'ਚ 14 ਸਾਲਾ ਕੁੜੀ ਨੇ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਦੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਇਕ 'ਸੁਸਾਈਡ ਨੋਟ' ਬਰਾਮਦ ਹੋਇਆ, ਜਿਸ 'ਚ ਕੁੜੀ ਨੇ ਆਪਣੇ ਪਿਤਾ 'ਤੇ ਯੌਨ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਹੈ। ਅਧਿਕਾਰੀ ਅਨੁਸਾਰ, ਕੁੜੀ ਨੇ ਆਪਣੇ ਪਰਿਵਾਰਕ ਘਰ ਤਿੰਨ ਦਿਨ ਪਹਿਲਾਂ ਖ਼ੁਦਕੁਸ਼ੀ ਕਰ ਲਈ ਸੀ ਅਤੇ ਇਕ ਸੁਸਾਈਡ ਨੋਟ ਬਰਾਮਦ ਹੋਇਆ ਸੀ।

ਇਹ ਵੀ ਪੜ੍ਹੋ : ਦਿਨ ਚੜ੍ਹਦਿਆਂ ਹਰਿਆਣਾ 'ਚ ਵਾਪਰਿਆ ਭਿਆਨਕ ਬੱਸ ਹਾਦਸਾ, 8 ਯਾਤਰੀਆਂ ਦੀ ਮੌਤ

ਅਧਿਕਾਰੀ ਅਨੁਸਾਰ, ਕੁੜੀ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜੀ ਗਈ ਸੀ। ਉਨ੍ਹਾਂ ਕਿਹਾ,''ਕੁੜੀ ਵਲੋਂ ਲਿਖੇ ਸੁਸਾਈਡ ਨੋਟ 'ਚ ਉਸ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪਿਤਾ ਨੇ ਉਸ ਦਾ ਯੌਨ ਸ਼ੋਸ਼ਣ ਕੀਤਾ। ਕੁੜੀ ਨੇ ਇਹ ਵੀ ਕਿਹਾ ਕਿ ਉਸ ਨੇ ਆਪਣੀ ਮਾਂ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ ਪਰ ਉਹ ਇਸ ਮਾਮਲੇ 'ਚ ਕੋਈ ਕਦਮ ਚੁੱਕਣ 'ਚ ਅਸਫ਼ਲ ਰਹੀ।'' ਅਧਿਕਾਰੀ ਅਨੁਸਾਰ, ਸੁਸਾਈਡ ਨੋਟ 'ਚ ਕੁੜੀ ਨੇ ਆਪਣੇ ਪਿਤਾ ਨੂੰ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News