ਟਿਊਸ਼ਨ ਪੜ੍ਹਨ ਗਈ ਬੱਚੀ ਨਾਲ ਅਧਿਆਪਕਾ ਦੇ 13 ਸਾਲਾ ਮੁੰਡੇ ਨੇ ਕੀਤਾ ਰੇਪ

Thursday, Oct 28, 2021 - 11:07 AM (IST)

ਟਿਊਸ਼ਨ ਪੜ੍ਹਨ ਗਈ ਬੱਚੀ ਨਾਲ ਅਧਿਆਪਕਾ ਦੇ 13 ਸਾਲਾ ਮੁੰਡੇ ਨੇ ਕੀਤਾ ਰੇਪ

ਗਾਜ਼ੀਆਬਾਦ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ’ਚ 13 ਸਾਲਾ ਇਕ ਮੁੰਡੇ ਵਲੋਂ 5 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਐੱਸ.ਪੀ. ਸਿਟੀ ਨਿਪੁਨ ਅਗਰਵਾਲ ਦੱਸਿਆ ਕਿ ਘਟਨਾ ਮੰਗਲਵਾਰ ਸ਼ਾਮ ਵਿਜੇ ਨਗਰ ਥਾਣਾ ਖੇਤਰ ਦੀ ਇਕ ਕਾਲੋਨੀ ’ਚ ਹੋਈ। ਉਨ੍ਹਾਂ ਦੱਸਿਆ ਕਿ ਬੱਚੀ ਆਪਣੇ ਭਰਾ ਨਾਲ ਟਿਊਸ਼ਨ ਪੜ੍ਹਨ ਗਈ ਸੀ। ਉਨ੍ਹਾਂ ਦੱਸਿਆ ਕਿ ਘਰ ’ਤੇ ਉਸ ਦੀ ਅਧਿਆਪਕਾ ਮੌਜੂਦ ਨਹੀਂ ਸੀ ਉਸ ਦਾ ਪੁੱਤਰ ਉੱਥੇ ਮੌਜੂਦ ਸੀ।

ਇਹ ਵੀ ਪੜ੍ਹੋ : ਕਲਯੁੱਗੀ ਮਾਂ ਨੇ 3 ਮਹੀਨੇ ਦੀ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਇੰਟਰਨੈੱਟ ’ਤੇ ਦੇਖਿਆ ਸੀ ‘ਮਾਰਨ ਦਾ ਤਰੀਕਾ’

ਉਨ੍ਹਾਂ ਦੱਸਿਆ ਕਿ ਇਸ ਵਿਚ ਪੀੜਤਾ ਦਾ ਭਰਾ ਟਾਇਲਟ ਲਈ ਘਰ ਗਿਆ ਅਤੇ ਉਸ ਦੀ ਮਾਂ ਨੇ ਉਸ ਨੂੰ ਬਜ਼ਾਰ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੱਚੀ ਅਤੇ ਅਧਿਆਪਕਾ ਦਾ ਪੁੱਤਰ ਮੌਜੂਦ ਸੀ। ਪੁਲਸ ਨੇ ਕਿਹਾ ਕਿ ਮੁੰਡੇ ਨੇ ਬੱਚੀ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਨੇ ਦੱਸਿਆ ਕਿ ਕੁੜੀ ਨੇ ਘਰ ਪਹੁੰਚ ਕੇ ਇਸ ਬਾਰੇ ਆਪਣੀ ਮਾਂ ਨੂੰ ਜਾਣਕਾਰੀ ਦਿੱਤੀ ਅਤੇ ਉਸ ਦੀ ਮਾਂ ਨੇ ਪੁਲਸ ’ਚ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ ’ਤੇ ਇਕ ਮਾਮਲਾ ਦਰਜ ਕੀਤਾ ਗਿਆ। ਪੁਲਸ ਅਨੁਸਾਰ ਬੱਚੀ ਨੂੰ ਮੈਡੀਕਲ ਜਾਂਚ ਲਈ ਭੇਜਿਆ ਗਿਆ ਹੈ। ਅਗਰਵਾਲ ਨੇ ਕਿਹਾ ਕਿ ਜਬਰ ਜ਼ਿਨਾਹ ਦੇ ਦੋਸ਼ੀ ਮੁੰਡੇ ਨੂੰ ਕਿਸ਼ੋਰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨੋਇਡਾ ਦੇ ਇਕ ‘ਚਾਈਲਡਕੇਅਰ ਹੋਮ’ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : 8 ਅਤੇ 11 ਸਾਲ ਦੇ ਬੱਚਿਆਂ ਵੱਲੋਂ 6 ਸਾਲਾ ਬੱਚੀ ਦਾ ਕਤਲ, ਅਸ਼ਲੀਲ ਵੀਡੀਓ ਵੇਖਣ ਤੋਂ ਕੀਤਾ ਸੀ ਇਨਕਾਰ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News