ਟੀਕੇ ਦੀਆਂ ਦੋਵੇਂ ਖ਼ੁਰਾਕਾਂ ਦੇ ਬਾਵਜੂਦ ਕੋਰੋਨਾ ਨਾਲ ਪੀੜਤ ਹੋਏ 15 ਸਾਲਾ ਮੁੰਡੇ ਦੀ ਇਲਾਜ ਦੌਰਾਨ ਮੌਤ

06/30/2022 10:55:42 AM

ਗਾਜ਼ੀਆਬਾਦ (ਭਾਸ਼ਾ)- ਕੋਰੋਨਾ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਦੇ ਬਾਵਜੂਦ ਸੰਕਰਮਣ ਦੀ ਲਪੇਟ 'ਚ ਆਏ 15 ਸਾਲਾ ਮੁੰਡੇ ਦੀ ਮੇਰਠ ਦੇ ਮੈਡੀਕਲ ਕਾਲਜ 'ਚ ਇਲਾਜ ਦੌਰਾਨ ਮੌਤ ਹੋ ਗਈ। ਮੁੰਡੇ ਨੂੰ 5 ਦਿਨ ਪਹਿਲਾਂ ਗਾਜ਼ੀਆਬਾਦ ਦੇ ਨਰਸਿੰਗ ਹੋਮ ਤੋਂ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਸੀ। ਸਿਹਤ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ੁਭਮ 'ਚ ਪਿਛਲੇ ਹਫ਼ਤੇ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ।

ਇਹ ਵੀ ਪੜ੍ਹੋ : ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਦੇਸ਼ 'ਚ ਇਕ ਦਿਨ 'ਚ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਉਸ ਨੇ ਕੋਰੋਨਾ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਸਨ। ਅਧਿਕਾਰੀਆਂ ਨੇ ਕਿਹਾ,''ਸ਼ੁਭਮ ਗਾਜ਼ੀਆਬਾਦ ਦੇ ਮੋਦੀ ਨਗਰ ਦਾ ਮੂਲ ਵਾਸੀ ਸੀ। ਗਾਜ਼ੀਆਬਾਦ ਦੇ ਉੱਪ ਮੁੱਖ ਮੈਡੀਕਲ ਅਧਿਕਾਰੀ ਡਾ. ਆਰ. ਕੇ. ਗੁਪਤਾ ਨੇ ਕਿਹਾ ਕਿ ਮੁੰਡਾ ਬੁਖਾਰ ਅਤੇ ਸਾਹ ਲੈਣ ਦੀ ਸਮੱਸਿਆ ਨਾਲ ਪੀੜਤ ਸੀ। ਉਨ੍ਹਾਂ ਕਿਹਾ ਕਿ ਉਸ ਦਾ ਆਕਸੀਜਨ ਪੱਧਰ ਲਗਾਤਾਰ ਘੱਟ ਰਿਹਾ ਸੀ, ਜਿਸ ਕਾਰਨ ਮੰਗਲਵਾਰ ਰਾਤ ਉਸ ਦੀ ਮੌਤ ਹੋ ਗਈ। ਗੁਪਤਾ ਨੇ ਕਿਹਾ ਕਿ ਸਿਹਤ ਵਿਭਾਗ ਪਰਿਵਾਰ ਦੇ ਸਾਰੇ ਮੈਂਬਰਾਂ ਅਤੇ ਮ੍ਰਿਤਕ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੀ ਕੋਰੋਨਾ ਜਾਂਚ ਕਰ ਰਿਹਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News