ਤੇਜ ਪ੍ਰਤਾਪ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Sunday, Dec 28, 2025 - 03:55 AM (IST)

ਤੇਜ ਪ੍ਰਤਾਪ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪਟਨਾ - ਜਨਸ਼ਕਤੀ ਜਨਤਾ ਦਲ (ਜੇ. ਜੇ. ਡੀ.) ਦੇ ਮੁਖੀ ਤੇਜ ਪ੍ਰਤਾਪ ਯਾਦਵ ਨੇ ਪਾਰਟੀ  ’ਚੋਂ  ਕੱਢੇ ਗਏ ਰਾਸ਼ਟਰੀ ਬੁਲਾਰੇ ਸੰਤੋਸ਼ ਰੇਣੂ ਯਾਦਵ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਲਾਉਂਦੇ ਹੋਏ ਪੁਲਸ  ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਬਿਹਾਰ ਦੇ ਸਾਬਕਾ ਮੰਤਰੀ ਨੇ  ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸਮਰਾਟ ਚੌਧਰੀ ਨੂੰ ਵੀ ਸੁਰੱਖਿਆ ਵਧਾਉਣ ਦੀ ਮੰਗ ਕਰਦਿਆਂ ਚਿੱਠੀ  ਲਿਖੀ ਹੈ।

ਲਾਲੂ ਦੇ ਵੱਡੇ ਪੁੱਤਰ ਤੇਜ ਪ੍ਰਤਾਪ ਇਸ ਸਾਲ ਵਿਧਾਨ ਸਭਾ ਚੋਣਾਂ ’ਚ ਮਹੂਆ ਤੋਂ ਹਾਰ ਗਏ ਸਨ। ਸਮਰਾਟ ਚੌਧਰੀ ਨੇ ਕਿਹਾ ਕਿ ਮੈਨੂੰ ਉਨ੍ਹਾਂ ਦੀ ਚਿੱਠੀ ਮਿਲੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਕੱਤਰੇਤ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਗੌਤਮ ਕੁਮਾਰ ਨੇ ਦੱਸਿਆ ਕਿ ਯਾਦਵ ਦੀ ਸ਼ਿਕਾਇਤ ’ਤੇ  ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ ਰੇਣੂ ਨਾਲ ਸੰਪਰਕ ਨਹੀਂ ਹੋ ਸਕਿਆ।


author

Inder Prajapati

Content Editor

Related News