ਚਿਦਾਂਬਰਮ ''ਤੇ ਹੋਈ ਕਾਰਵਾਈ ਰਾਜਨੀਤਿਕ ਬਦਲਾ: ਤੇਜਸਵੀ

08/23/2019 5:55:05 PM

ਪਟਨਾ—ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਪੀ. ਚਿਦਾਂਬਰਮ 'ਤੇ ਹੋਈ ਕਾਰਵਾਈ ਨੂੰ ਰਾਜਨੀਤਿਕ ਬਦਲਾ ਦੱਸਿਆ। ਤੇਜਸਵੀ ਨੇ ਕਿਹਾ ਕਿ ਅਸੀਂ ਲੋਕ ਬਹੁਤ ਪਹਿਲਾਂ ਤੋਂ ਹੀ ਕਹਿੰਦੇ ਆ ਰਹੇ ਹਾਂ ਕਿ ਸੀ. ਬੀ. ਆਈ. ਅਤੇ ਈ. ਡੀ. ਭਾਜਪਾ ਦੇ ਸੈੱਲ ਦੀ ਤਰ੍ਹਾਂ ਕੰਮ ਕਰ ਰਹੀ ਹੈ। ਵਿਰੋਧੀ ਧਿਰ ਦੇ ਨੇਤਾਵਾਂ ਨੂੰ ਟਾਰਗੈਟ ਕੀਤਾ ਜਾ ਰਿਹਾ ਹੈ। ਇਹ ਸਾਰਾ ਰਾਜਨੀਤਿਕ ਬਦਲਾ ਹੈ। ਅਸੀਂ ਲੋਕ ਕਾਨੂੰਨ 'ਤੇ ਭਰੋਸਾ ਕਰਦੇ ਹਾਂ ਅਤੇ ਮੈਨੂੰ ਉਮੀਦ ਹੈ ਕਿ ਜ਼ਰੂਰ ਨਿਆਂ ਮਿਲੇਗਾ।''

ਦੱਸਣਯੋਗ ਹੈ ਕਿ ਬੁੱਧਵਾਰ ਦੇਰ ਰਾਤ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੂੰ ਉਨ੍ਹਾਂ ਦੇ ਜੋਰਬਾਗ ਵਿਖੇ ਸਥਿਤ ਘਰ ਤੋਂ ਸੀ. ਬੀ. ਆਈ. ਨੇ ਹਿਰਾਸਤ 'ਚ ਲਿਆ ਸੀ। ਹਿਰਾਸਤ 'ਚ ਲਏ ਜਾਣ ਤੋਂ ਬਾਅਦ ਸੀ. ਬੀ. ਆਈ. ਹੈੱਡਕੁਆਟਰ ਲਿਆਂਦਾ ਗਿਆ। ਇਸ ਤੋਂ ਬਾਅਦ ਵੀਰਵਾਰ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਚਿਦਾਂਬਰਮ ਨੂੰ ਸੀ. ਬੀ. ਆਈ. ਦੀ ਰਿਮਾਂਡ 'ਤੇ ਭੇਜ ਦਿੱਤਾ ਹੈ। ਦੂਜੇ ਪਾਸੇ ਚਿਦਾਂਬਰਮ ਦੀ ਪੇਸ਼ਗੀ ਜ਼ਮਾਨਤ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ 26 ਅਗਸਤ ਨੂੰ ਸੁਣਵਾਈ ਕਰੇਗੀ ਫਿਲਹਾਲ ਸੁਪਰੀਮ ਕੋਰਟ ਨੇ ਚਿਦਾਂਬਰਮ ਨੂੰ ਰਾਹਤ ਦਿੰਦੇ ਹੋਏ 26 ਅਗਸਤ ਤੱਕ ਈ. ਡੀ. ਦੀ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਹੈ।

Iqbalkaur

This news is Content Editor Iqbalkaur