ਤੇਜਸਵੀ ਯਾਦਵ ਬਣੇ RJD ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ, ਲਾਲੂ ਪ੍ਰਸਾਦ ਨੇ ਖਰਾਬ ਸਿਹਤ ਕਾਰਨ ਸੌਂਪੀ ਕਮਾਨ
Sunday, Jan 25, 2026 - 01:53 PM (IST)
ਨੈਸ਼ਨਲ ਡੈਸਕ : ਬਿਹਾਰ ਦੀ ਰਾਜਨੀਤੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਟਨਾ ਵਿੱਚ ਹੋਈ ਰਾਸ਼ਟਰੀ ਜਨਤਾ ਦਲ (RJD) ਦੀ ਰਾਸ਼ਟਰੀ ਕਾਰਜਕਾਰਨੀ ਦੀ ਅਹਿਮ ਬੈਠਕ ਵਿੱਚ ਤੇਜਸਵੀ ਪ੍ਰਸਾਦ ਯਾਦਵ ਨੂੰ ਪਾਰਟੀ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ,। ਇਹ ਫੈਸਲਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿੱਚ ਸਰਬਸੰਮਤੀ ਨਾਲ ਲਿਆ ਗਿਆ।
ਸਿਹਤ ਕਾਰਨਾਂ ਕਰਕੇ ਲਿਆ ਫੈਸਲਾ
ਲਾਲੂ ਪ੍ਰਸਾਦ ਯਾਦਵ ਦੀ ਵਧਦੀ ਉਮਰ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਪਾਰਟੀ ਦੀ ਕਮਾਨ ਆਪਣੇ ਬੇਟੇ ਤੇਜਸਵੀ ਯਾਦਵ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਇਸ ਬੈਠਕ ਵਿੱਚ 20 ਤੋਂ ਵੱਧ ਸੂਬਾ ਪ੍ਰਧਾਨਾਂ, ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਪਾਰਟੀ ਵਿੱਚ ਵੱਡੇ ਫੇਰਬਦਲ ਦੀ ਤਿਆਰੀ
ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਨੂੰ ਲੈ ਕੇ ਤੇਜਸਵੀ ਯਾਦਵ ਸਖ਼ਤ ਰੁਖ਼ ਅਖਤਿਆਰ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਲਗਭਗ 300 ਪਾਰਟੀ ਨੇਤਾਵਾਂ ਅਤੇ ਵਰਕਰਾਂ ਖਿਲਾਫ ਗਾਜ਼ ਡਿੱਗ ਸਕਦੀ ਹੈ। ਸੂਬਾ ਪ੍ਰਧਾਨ ਮੰਗਨੀ ਲਾਲ ਮੰਡਲ ਨੇ ਇਸ ਸਬੰਧੀ ਰਿਪੋਰਟ ਤੇਜਸਵੀ ਨੂੰ ਸੌਂਪ ਦਿੱਤੀ ਹੈ, ਜਿਸ ਦੇ ਆਧਾਰ 'ਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਜਥੇਬੰਦਕ ਫੈਸਲੇ ਲਏ ਜਾਣ ਦੀ ਉਮੀਦ ਹੈ।
ਰੋਹਿਣੀ ਆਚਾਰੀਆ ਨੇ ਚੁੱਕੇ ਸਵਾਲ
ਇਸ ਦੌਰਾਨ ਪਾਰਟੀ ਦੇ ਅੰਦਰੂਨੀ ਕਲੇਸ਼ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਤੇਜਸਵੀ ਦੀ ਭੈਣ ਰੋਹਿਣੀ ਆਚਾਰੀਆ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਤੇਜਸਵੀ ਯਾਦਵ ਦੀ ਅਗਵਾਈ 'ਤੇ ਸਵਾਲ ਖੜ੍ਹੇ ਕੀਤੇ ਹਨ।
ਨੀਤੀਸ਼ ਸਰਕਾਰ 'ਤੇ ਹਮਲਾ
ਕਾਰਜਕਾਰੀ ਪ੍ਰਧਾਨ ਬਣਨ ਤੋਂ ਬਾਅਦ ਤੇਜਸਵੀ ਯਾਦਵ ਨੇ ਬਿਹਾਰ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਨੀਤੀਸ਼ ਸਰਕਾਰ ਅਤੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਅਪਰਾਧ ਵਧ ਰਿਹਾ ਹੈ ਅਤੇ ਸਰਕਾਰ ਕਾਰਵਾਈ ਕਰਨ ਦੀ ਬਜਾਏ ਪ੍ਰੋਪੇਗੰਡਾ ਫੈਲਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
