ਬਿਹਾਰ ’ਚ ਰਾਜਦ ਜਿੱਤੀ ਤਾਂ ਵਕਫ ਬਿੱਲ ਕੂੜੇਦਾਨ ’ਚ ਸੁੱਟ ਦਿੱਤਾ ਜਾਵੇਗਾ : ਤੇਜਸਵੀ
Sunday, Apr 06, 2025 - 12:26 AM (IST)

ਪਟਨਾ, (ਭਾਸ਼ਾ)– ਰਾਜਦ ਨੇਤਾ ਤੇਜਸਵੀ ਯਾਦਵ ਨੇ ਸ਼ ਨੀਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਬਿਹਾਰ ਵਿਚ ਸੱਤਾ ਵਿਚ ਆਈ ਤਾਂ ਸੰਸਦ ਵਲੋਂ ਇਸ ਹਫਤੇ ਦੇ ਸ਼ੁਰੂ ਵਿਚ ਪਾਸ ਵਕਫ (ਸੋਧ) ਬਿੱਲ ਨੂੰ ਕੂੜੇਦਾਨ ਵਿਚ ਪਾ ਦਿੱਤਾ ਜਾਵੇਗਾ। ਇਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਨੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਬਿੱਲ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।
ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜਦ (ਯੂ) ’ਤੇ ਨਿਸ਼ਾਨਾ ਲਾਉਂਦੇ ਹੋਏ ਦਾਅਵਾ ਕੀਤਾ, ਉਹ ਇਹ ਸਾਬਿਤ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਕਿ ਇਸ ਬਿੱਲ ਨਾਲ ਮੁਸਲਮਾਨਾਂ ਨੂੰ ਫਾਇਦਾ ਹੋਵੇਗਾ ਪਰ ਇਸ ਵਿਚ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਹੈ। ਰਾਜਦ ਦੇ ਨੇਤਾ ਨੇ ਦੋਸ਼ ਲਾਇਅਾ ਕਿ ਦੇਖੋ ਕਿਸ ਤਰ੍ਹਾਂ ਜਦ (ਯੂ) ਨੇ ਅਾਪਣੇ ਮੁਸਲਮਾਨ ਨੇਤਾਵਾਂ ਨੂੰ ਪੱਤਰਕਾਰ ਸੰਮੇਲਨ ਕਰਨ ਲਈ ਮਜਬੂਰ ਕੀਤਾ ਪਰ ਉਹ ਪੂਰੀ ਤਰ੍ਹਾਂ ਅਸਫਲ ਰਹੇ।