ਰਾਮਲੀਲਾ ਮੈਦਾਨ ਤੋਂ ਤੇਜਸਵੀ ਬੋਲੇ- ਭਾਜਪਾ ਦਾ 400 ਪਾਰ ਦਾ ਨਾਅਰਾ,  EVM ਸੈਟਿੰਗ ਹੋ ਚੁੱਕੀ ਹੈ

03/31/2024 2:46:18 PM

ਨਵੀਂ ਦਿੱਲੀ- ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਅੱਜ ਯਾਨੀ ਕਿ ਐਤਵਾਰ ਨੂੰ ਵਿਰੋਧੀ ਧਿਰ ਦੀਆਂ ਪਾਰਟੀਆਂ ਦਾ ਗਠਜੋੜ 'ਇੰਡੀਆ' ਵਲੋਂ ਵੱਡਾ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮਹਾਰੈਲੀ ਨੂੰ 'ਲੋਕਤੰਤਰ ਬਚਾਓ ਰੈਲੀ' ਦਾ ਨਾਂ ਦਿੱਤਾ ਗਿਆ ਹੈ। ਇਸ ਦਾ ਉਦੇਸ਼ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣਾ ਹੈ। ਇਹ ਮਹਾਰੈਲੀ ਸ਼ਰਾਬ ਨੀਤੀ ਮਾਮਲੇ ਵਿਚ ਈਡੀ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਵੀ ਹੈ। ਇਸ ਮਹਾਰੈਲੀ ਵਿਚ ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਵੀ ਮੌਜੂਦ ਹਨ। ਇਸ ਤੋਂ ਇਲਾਵਾ ਸ਼ਿਵ ਸੈਨਾ ਮੁਖੀ ਊਧਵ ਠਾਕਰੇ, ਅਖਿਲੇਸ਼ ਯਾਦਵ, ਤੇਜਸਵੀ ਯਾਦਵ, ਸੀਤਾਰਾਮ ਯੇਚੁਰੀ, ਸ਼ਰਦ ਪਵਾਰ ਸਮੇਤ ਕਈ ਦਿੱਗਜ਼ ਨੇਤਾ ਪਹੁੰਚੇ ਹਨ।

ਇਹ ਵੀ ਪੜ੍ਹੋ- 'ਇੰਡੀਆ' ਮਹਾਰੈਲੀ: ਕੇਜਰੀਵਾਲ ਸੱਚੇ ਦੇਸ਼ ਭਗਤ ਹਨ, ਮੰਚ ਤੋਂ ਪਤਨੀ ਸੁਨੀਤਾ ਨੇ ਪੜ੍ਹਿਆ CM ਦਾ ਸੰਦੇਸ਼

ਇਸ ਮਹਾਰੈਲੀ ਨੂੰ ਸੰਬੋਧਿਤ ਕਰਦਿਆਂ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਨੇ ਕਿਹਾ ਕਿ ਦਿੱਲੀ ਦੀ ਭੀੜ ਦੱਸ ਰਹੀ ਹੈ ਕਿ ਮੋਦੀ ਜਿਸ ਹਨ੍ਹੇਰੀ ਨਾਲ ਆਏ ਸਨ, ਉਸੇ ਤੂਫਾਨ ਵਾਂਗ ਚਲੇ ਜਾਣਗੇ। ਤੇਜਸਵੀ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨੂੰ ਨਹੀਂ ਮਿਲਦੇ, ਪ੍ਰਿਯੰਕਾ ਚੋਪੜਾ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਵਿਚ ਜਿੱਥੇ ਵੀ ਅਸੀਂ ਜਾ ਰਹੇ ਹਾਂ, ਉੱਥੇ ਜਨਤਾ ਦਾ ਸਾਥ ਮਿਲ ਰਿਹਾ ਹੈ। ਜਿਸ ਹਿਸਾਬ ਨਾਲ ਦੇਸ਼ ਨੂੰ ਵੰਡਣ ਦਾ ਕੰਮ ਕੀਤਾ ਜਾ ਰਿਹਾ ਹੈ। ਨਫ਼ਰਤ ਦੀ ਸਿਆਸਤ ਕੀਤੀ ਜਾ ਰਹੀ ਹੈ। ਅਸੀਂ ਚਾਹੁੰਦੇ ਹਾਂ ਕਿ ਇਸ ਲੜਾਈ 'ਚ ਸਾਨੂੰ ਤੁਹਾਡਾ ਸਾਥ ਮਿਲੇ। ਜੋ ਲੋਕ ਨਾਅਰਾ ਲਾਉਂਦੇ ਹਨ ਕਿ ਅਬਕੀ ਬਾਰ 400 ਪਾਰ, ਉਨ੍ਹਾਂ ਦਾ ਮੂੰਹ ਹੈ, ਕੁਝ ਵੀ ਬੋਲਣਗੇ ਪਰ ਇਕ ਗੱਲ ਤੈਅ ਹੈ ਕਿ ਜਨਤਾ ਹੀ ਮਾਲਕ ਹੈ।  ਭਾਜਪਾ ਵਾਲੇ ਨਾਅਰਾ ਲਾ ਰਹੇ ਹਨ ਕਿ ਅਜਿਹਾ ਲੱਗ ਰਿਹਾ ਹੈ ਕਿ ਪਹਿਲਾਂ ਤੋਂ ਹੀ ਈ. ਵੀ. ਐੱਮ. ਸੈਟਿੰਗ ਹੋ ਚੁੱਕੀ ਹੈ। ਦੇਸ਼ ਵਿਚ ਅਣਐਲਾਨੀ ਐਮਰਜੈਂਸੀ ਲਾਗੂ ਹੋ ਚੁੱਕੀ ਹੈ। ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਬੇਰੁਜ਼ਗਾਰੀ, ਮਹਿੰਗਾਈ ਅਤੇ ਗਰੀਬੀ ਹੈ।

ਇਹ ਵੀ ਪੜ੍ਹੋ- ਰਾਸ਼ਟਰਪਤੀ ਨੇ ਘਰ ਜਾ ਕੇ ਅਡਵਾਨੀ ਨੂੰ 'ਭਾਰਤ ਰਤਨ' ਨਾਲ ਕੀਤਾ ਸਨਮਾਨਤ, PM ਮੋਦੀ ਵੀ ਰਹੇ ਮੌਜੂਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Tanu

Content Editor

Related News