ਤੇਲੰਗਾਨਾ: BRS ਵਿਧਾਇਕ ਤੇ ਉਸ ਦੇ ਭਰਾ ਦੇ ਘਰ ED ਨੇ ਕੀਤੀ ਛਾਪੇਮਾਰੀ

06/20/2024 2:28:20 PM

ਹੈਦਰਾਬਾਦ (ਭਾਸ਼ਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਕਥਿਤ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੇ ਵਿਧਾਇਕ ਗੁਡੇਮ ਮਹੀਪਾਲ ਰੈਡੀ ਅਤੇ ਉਨ੍ਹਾਂ ਦੇ ਭਰਾ ਗੁਡੇਮ ਮਧੂਸੂਦਨ ਰੈਡੀ ਦੇ ਅਹਾਤੇ 'ਤੇ ਛਾਪਾ ਮਾਰਿਆ। ਇਸ ਛਾਪੇਮਾਰੀ ਦੀ ਸੂਚਨਾ ਅਧਿਕਾਰਤ ਸੂਤਰਾਂ ਵਲੋਂ ਦਿੱਤੀ ਗਈ ਹੈ। ਮਹੀਪਾਲ ਰੈੱਡੀ ਤੇਲੰਗਾਨਾ ਦੀ ਪਤੰਚੇਰੂ ਸੀਟ ਤੋਂ ਵਿਧਾਇਕ ਹਨ। 

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੂਤਰਾਂ ਨੇ ਦੱਸਿਆ ਕਿ ਮਧੂਸੂਦਨ ਰੈੱਡੀ ਨਾਲ ਜੁੜੀ ਇਕ ਮਾਈਨਿੰਗ ਕੰਪਨੀ ਦੇ ਅਹਾਤੇ ਸਮੇਤ ਕਰੀਬ ਸੱਤ-ਅੱਠ ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਤੇਲੰਗਾਨਾ ਪੁਲਸ ਵੱਲੋਂ ਕਥਿਤ ਗੈਰ-ਕਾਨੂੰਨੀ ਮਾਈਨਿੰਗ ਦੇ ਸਬੰਧ ਵਿੱਚ ਐਫਆਈਆਰ ਦਰਜ ਕਰਨ ਤੋਂ ਬਾਅਦ ਈਡੀ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਪੁਲਸ ਨੇ ਮਾਰਚ ਵਿੱਚ ਮਧੂਸੂਦਨ ਰੈਡੀ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ - ਉੱਤਰਾਖੰਡ 'ਚ ਵੱਡਾ ਹਾਦਸਾ: 23 ਲੋਕਾਂ ਨੂੰ ਲਿਜਾ ਰਿਹਾ ਟੈਂਪੂ ਟਰੈਵਲਰ ਨਦੀ 'ਚ ਡਿੱਗਾ, ਹੁਣ ਤਕ 12 ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News