ਤੇਲੰਗਾਨਾ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Friday, Feb 22, 2019 - 03:04 PM (IST)

ਤੇਲੰਗਾਨਾ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਹੈਦਰਾਬਾਦ-ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਨੇ 14 ਫਰਵਰੀ ਨੂੰ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਇਸ ਤੋਂ ਪਹਿਲਾਂ ਵਿਧਾਨ ਸਭਾ ਅਤੇ ਵਿਧਾਨ ਪਰਿਸ਼ਦ 'ਚ ਪੁਲਵਾਮਾ ਹਮਲੇ 'ਚ ਇਕ ਨਿੰਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਵੀ ਜਤਾਈ। ਵਿਧਾਨ ਮੰਡਲ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਨੇ ਸੀ. ਆਰ. ਪੀ. ਐੱਫ. ਦੇ ਸ਼ਹੀਦ ਹੋਣ ਵਾਲੇ 40 ਜਵਾਨਾਂ ਲਈ 2 ਮਿੰਟ ਤੱਕ ਮੌਨ ਵੀ ਰੱਖਿਆ।

PunjabKesari


author

Iqbalkaur

Content Editor

Related News