ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ ''ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
Thursday, Sep 10, 2026 - 09:08 AM (IST)
ਹੈਦਰਾਬਾਦ (ਏਜੰਸੀ) - ਤੇਲੰਗਾਨਾ ਵਿਧਾਨ ਸਭਾ ’ਚ ਸਪੀਕਰ ਦੀ ਕੁਰਸੀ ਦੇ ਸਾਹਮਣੇ ਆ ਕੇ ਨਾਅਰੇਬਾਜ਼ੀ ਕਰਨ ਅਤੇ ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ ਦੇ ਦੋਸ਼ ਹੇਠ ਭਾਰਤ ਰਾਸ਼ਟਰ ਸਮਿਤੀ (BRS) ਦੇ 22 ਮੈਂਬਰਾਂ ਨੂੰ ਮਾਨਸੂਨ ਸੈਸ਼ਨ ਦੇ ਬਾਕੀ ਰਹਿੰਦੇ ਸਮੇ ਲਈ ਬੁੱਧਵਾਰ ਮੁਅੱਤਲ ਕਰ ਦਿੱਤਾ ਗਿਆ। ਜਿਵੇਂ ਹੀ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਈ, BRS ਦੇ ਮੈਂਬਰ ਸਪੀਕਰ ਦੀ ਕੁਰਸੀ ਦੇ ਨੇੜੇ ਆ ਗਏ ਤੇ ‘ਸਾਨੂੰ ਇਨਸਾਫ਼ ਚਾਹੀਦਾ ਹੈ’ ਦੇ ਨਾਅਰੇ ਲਾਉਣ ਲੱਗ ਪਏ।
ਇਹ ਵੀ ਪੜ੍ਹੋ : ਫਿਲੀਪੀਨਜ਼ : ਸਮੁੰਦਰ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ ਨੂੰ ਲੱਗੀ ਅੱਗ, 5 ਦੀ ਮੌਤ, 87 ਲਾਪਤਾ
BRS ਦੇ ਕਾਰਜਕਾਰੀ ਪ੍ਰਧਾਨ ਕੇ. ਟੀ. ਰਾਮਾ ਰਾਓ ਨੇ 2 ਦਿਨ ਪਹਿਲਾਂ ਪਾਰਟੀ ਦੀਆਂ ਮਹਿਲਾ ਵਿਧਾਇਕਾਂ ਵਿਰੁੱਧ ਪੁਲਸ ਦੀ ਕਥਿਤ ਧੱਕੇਸ਼ਾਹੀ ’ਤੇ ਚਰਚਾ ਦੀ ਮੰਗ ਅਤੇ ਸੱਤਾਧਾਰੀ ਪਾਰਟੀ ਕਾਂਗਰਸ ਦੇ ਮੈਂਬਰਾਂ ਵੱਲੋਂ BRS ਦੇ ਮੁਖੀ ਕੇ. ਚੰਦਰਸ਼ੇਖਰ ਰਾਓ ਲਈ ਮੌਤ ਦੀ ਕਾਮਨਾ ਕਰਨ ਵਾਲੀਆਂ ਕਥਿਤ ਟਿੱਪਣੀਆਂ ’ਤੇ ਚਰਚਾ ਦੀ ਮੰਗ ਕਰਦੇ ਹੋਏ ਕੰਮ ਰੋਕੂ ਮਤਾ ਪੇਸ਼ ਕੀਤਾ। ਪੁਲਸ ਨੇ ਉਕਤ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਗੇਟ ’ਤੇ ਰੋਕਿਆ ਸੀ। ਵਿਧਾਨ ਸਭਾ ਦੇ ਸਪੀਕਰ ਗੱਦਮ ਪ੍ਰਸਾਦ ਕੁਮਾਰ, ਉਪ ਮੁੱਖ ਮੰਤਰੀ ਮੱਲੂ ਭੱਟੀ ਵਿਕਰਮਾਰਕਾ ਤੇ ਸੰਸਦੀ ਮਾਮਲਿਆਂ ਦੇ ਮੰਤਰੀ ਡੀ. ਸ਼੍ਰੀਧਰ ਬਾਬੂ ਵੱਲੋਂ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ BRS ਦੇ ਮੈਂਬਰਾਂ ਨੇ ਆਪਣੀਆਂ ਸੀਟਾਂ ’ਤੇ ਵਾਪਸ ਜਾਣ ਤੋਂ ਇਨਕਾਰ ਕਰ ਦਿੱਤਾ। ਸਪੀਕਰ ਨੇ ਕਿਹਾ ਕਿ ਉਹ ਜਾਂਚ ਕਰਨਗੇ ਕਿ ਕੀ BRS ਮੈਂਬਰਾਂ ਨੇ ਆਪਣੀਆਂ ਮੰਗਾਂ ਉਨ੍ਹਾਂ ਨੂੰ ਲਿਖਤੀ ਰੂਪ ’ਚ ਦਿੱਤੀਆਂ ਸਨ?
ਇਹ ਵੀ ਪੜ੍ਹੋ : ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
