ਤੇਲੰਗਾਨਾ ''ਚ ਭਾਜਪਾ ਨੇ ਜਾਰੀ ਕੀਤੀ 52 ਉਮੀਦਵਾਰਾਂ ਦੀ ਪਹਿਲੀ ਸੂਚੀ

Sunday, Oct 22, 2023 - 06:32 PM (IST)

ਤੇਲੰਗਾਨਾ ''ਚ ਭਾਜਪਾ ਨੇ ਜਾਰੀ ਕੀਤੀ 52 ਉਮੀਦਵਾਰਾਂ ਦੀ ਪਹਿਲੀ ਸੂਚੀ

ਹੈਦਰਾਬਾਦ, (ਯੂ.ਐਨ.ਆਈ.)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਤਵਾਰ ਨੂੰ ਤੇਲੰਗਾਨਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਸੂਬੇ ’ਚ 30 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਪਹਿਲੀ ਸੂਚੀ ’ਚ 52 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। 

ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਇੰਚਾਰਜ ਹੈੱਡਕੁਆਰਟਰ ਅਰੁਣ ਸਿੰਘ ਨੇ ਜਾਰੀ ਬਿਆਨ ’ਚ ਦੱਸਿਆ ਕਿ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ 20 ਅਕਤੂਬਰ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ ਮੀਟਿੰਗ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੇ ਹੋਰ ਸਾਰੇ ਮੈਂਬਰ ਹਾਜ਼ਰ ਸਨ। ਪਾਰਟੀ ਵੱਲੋਂ ਐਲਾਨੇ ਗਏ ਕੁੱਲ 52 ਉਮੀਦਵਾਰਾਂ ’ਚੋਂ 12 ਮਹਿਲਾ ਉਮੀਦਵਾਰ, ਅੱਠ ਉਮੀਦਵਾਰ ਅਨੁਸੂਚਿਤ ਜਾਤੀ (ਐਸਸੀ) ਅਤੇ ਛੇ ਉਮੀਦਵਾਰ ਅਨੁਸੂਚਿਤ ਜਨਜਾਤੀ (ਐਸਟੀ) ਦੇ ਹਨ।


author

Rakesh

Content Editor

Related News