ਤੇਲੰਗਾਨਾ ਨੇ ਬਲੈਕ ਫੰਗਸ ਨੂੰ ਮਹਾਮਾਰੀ ਕਾਨੂੰਨ ਦੇ ਅਧੀਨ ਨੋਟੀਫਾਈਡ ਬੀਮਾਰੀ ਐਲਾਨਿਆ

05/20/2021 12:05:14 PM

ਹੈਦਰਾਬਾਦ- ਤੇਲੰਗਾਨਾ ਸਰਕਾਰ ਨੇ ਕੋਵਿਡ-19 ਤੋਂ ਉਭਰੇ ਮਰੀਜ਼ਾਂ ਨੂੰ ਨਿਸ਼ਾਨਾ ਬਣਾ ਰਹੇ ਬਲੈਕ ਫੰਗਸ (ਮਿਊਕਰਮਾਈਕੋਸਿਸ) ਨੂੰ ਮਹਾਮਾਰੀ ਰੋਗ ਕਾਨੂੰਨ 1897 ਦੇ ਅਧੀਨ ਇਕ ਨੋਟੀਫਾਈਡ ਬੀਮਾਰੀ ਐਲਾਨ ਕੀਤਾ ਹੈ। ਇਕ ਅਧਿਕਾਰਤ ਨੋਟੀਫਿਕੇਸ਼ਨ 'ਚ ਵੀਰਵਾਰ ਨੂੰ ਕਿਹਾ ਗਿਆ ਕਿ ਸਾਰੇ ਸਰਕਾਰੀ ਅਤੇ ਨਿੱਜੀ ਸਿਹਤ ਕੇਂਦਰ, ਕੇਂਦਰੀ ਸਿਹਤ ਮੰਤਰਾਲਾ ਅਤੇ ਭਾਰਤੀ ਆਯੂਵਿਗਿਆਨ ਖੋਜ ਕੌਂਸਲ ਵਲੋਂ ਬਲੈਕ ਫੰਗਸ ਦੀ ਜਾਂਚ, ਨਿਦਾਨ ਅਤੇ ਪ੍ਰਬੰਧਨ ਲਈ ਤੈਅ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ। ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ,''ਸਾਰੇ ਸਰਕਾਰੀ ਅਤੇ ਨਿੱਜੀ ਸਿਹਤ ਕੇਂਦਰਾਂ ਲਈ ਸਾਰੇ ਸ਼ੱਕੀ ਅਤੇ ਪੁਸ਼ਟ ਮਾਮਲਿਆਂ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦੇਣੀ ਜ਼ਰੂਰੀ ਹੈ।''

ਇਹ ਵੀ ਪੜ੍ਹੋ– ਜਦੋਂ ਮੈਡੀਕਲ ਕਾਲਜ ਦੇ ਕੋਵਿਡ ਵਾਰਡ ’ਚੋਂ ਨਿਕਲ ਕੇ ਬਾਹਰ ਘੁੰਮਣ ਲੱਗਾ ਕੋਰੋਨਾ ਮਰੀਜ਼

ਇਸ 'ਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਮੈਡੀਕਲ ਸੁਪਰਡੈਂਟ ਸਖ਼ਤ ਪਾਲਣ ਯਕੀਨੀ ਕਰਨ ਅਤੇ ਸਿਹਤ ਵਿਭਾਗ ਨੂੰ ਰੋਜ਼ ਇਸ ਦੀ ਰਿਪੋਰਟ ਭੇਜਣ। ਸਿਹਤ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਸੂਬੇ 'ਚ ਬਲੈਕ ਫੰਗਸ ਦੇ ਕਰੀਬ 80 ਮਾਮਲੇ ਹਨ, ਜਿਨ੍ਹਾਂ ਦਾ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਸਰਕਾਰ ਨੇ ਬਲੈਕ ਫੰਗਸ ਦੇ ਇਲਾਜ ਲਈ ਗਾਂਧੀ ਜਨਰਲ ਹਸਪਤਾਲ ਅਤੇ ਸੂਬੇ ਵਲੋਂ ਸੰਚਾਲਤ ਈ.ਐੱਨ.ਟੀ. ਹਸਪਤਾਲ ਨੂੰ ਨੋਡਲ ਕੇਂਦਰ ਬਣਾਇਆ ਹੈ।

ਇਹ ਵੀ ਪੜ੍ਹੋ– ਤੀਜੀ ਲਹਿਰ ਤੋਂ ਪਹਿਲਾਂ ਹੀ ਬੱਚਿਆਂ ’ਤੇ ਕੋਰੋਨਾ ਦਾ ਕਹਿਰ, ਇਸ ਸੂਬੇ ’ਚ ਸਾਹਮਣੇ ਆ ਰਹੇ ਡਰਾਉਣ ਵਾਲੇ ਅੰਕੜੇ


DIsha

Content Editor

Related News