ਤੇਲੰਗਾਨਾ ਚੋਣ ਨਤੀਜਿਆਂ ਦੌਰਾਨ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, DGP ਨੂੰ ਕੀਤਾ ਸਸਪੈਂਡ

Sunday, Dec 03, 2023 - 07:55 PM (IST)

ਤੇਲੰਗਾਨਾ ਚੋਣ ਨਤੀਜਿਆਂ ਦੌਰਾਨ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, DGP ਨੂੰ ਕੀਤਾ ਸਸਪੈਂਡ

ਨੈਸ਼ਨਲ ਡੈਸਕ : ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਕੇਂਦਰੀ ਚੋਣ ਕਮਿਸ਼ਨ ਨੇ ਸੂਬੇ ਦੇ ਪੁਲਸ ਮੁਖੀ ਅੰਜਨੀ ਕੁਮਾਰ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਤੇਲੰਗਾਨਾ ਦੇ ਡੀਜੀਪੀ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਸੂਤਰ ਦੱਸ ਰਹੇ ਹਨ ਕਿ ਡੀਜੀਪੀ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਕਈ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਜਿਸ ਕਾਰਨ ਚੋਣ ਕਮਿਸ਼ਨ ਨੇ ਇਹ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ : ਰਾਜਸਥਾਨ ਚੋਣਾਂ : ਹਾਰ ਤੋਂ ਬਾਅਦ ਅਸ਼ੋਕ ਗਹਿਲੋਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

PunjabKesari

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਤੇਲੰਗਾਨਾ ਦੇ ਪੁਲਿਸ ਡਾਇਰੈਕਟਰ ਜਨਰਲ ਸੰਜੇ ਜੈਨ, ਰਾਜ ਪੁਲਸ ਨੋਡਲ ਅਧਿਕਾਰੀ, ਤੇਲੰਗਾਨਾ ਅਤੇ ਮਹੇਸ਼ ਭਾਗਵਤ, ਨੋਡਲ (ਖਰਚਾ) ਨੇ ਹੈਦਰਾਬਾਦ ਵਿੱਚ ਤੇਲੰਗਾਨਾ ਵਿਧਾਨ ਸਭਾ ਲਈ ਚੱਲ ਰਹੀਆਂ ਆਮ ਚੋਣਾਂ ਵਿੱਚ ਲੜ ਰਹੇ ਉਮੀਦਵਾਰ ਅਨੁਮੁਲਾ ਰੇਵੰਤ ਰੈੱਡੀ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਨੂੰ ਲੈ ਕੇ ਹੀ ਇਤਰਾਜ਼ ਜਤਾਏ ਗਏ ਸਨ ਅਤੇ ਹੁਣ ਚੋਣ ਕਮਿਸ਼ਨ ਨੇ ਇਸ ਮਾਮਲੇ ਨੂੰ ਲੈ ਕੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News