ਕੰਗਨਾ ਸਟਾਰਰ 'ਐਮਰਜੈਂਸੀ' ਦੀ ਸਕ੍ਰੀਨਿੰਗ 'ਤੇ ਪਾਬੰਦੀ ਲਾਉਣ 'ਤੇ ਵਿਚਾਰ ਕਰੇਗੀ ਤੇਲੰਗਾਨਾ ਸਰਕਾਰ
Friday, Aug 30, 2024 - 10:22 AM (IST)
ਹੈਦਰਾਬਾਦ (ਭਾਸ਼ਾ) - ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਸਿੱਖ ਭਾਈਚਾਰੇ ਦੇ ਨੇਤਾਵਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਸੂਬੇ ਵਿਚ ਕੰਗਨਾ ਰਣੌਤ ਸਟਾਰਰ ਫ਼ਿਲਮ 'ਐਮਰਜੈਂਸੀ' ਦੀ ਸਕ੍ਰੀਨਿੰਗ 'ਤੇ ਪਾਬੰਦੀ ਲਗਾਉਣ 'ਤੇ ਵਿਚਾਰ ਕਰੇਗੀ। ਰੈਡੀ ਸਰਕਾਰ ਦੇ ਸਲਾਹਕਾਰ ਮੁਹੰਮਦ ਅਲੀ ਸ਼ਬੀਰ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਭਾਰਤੀ ਪੁਲਸ ਸੇਵਾ (ਆਈਪੀਐੱਸ) ਦੇ ਸਾਬਕਾ ਅਧਿਕਾਰੀ ਤੇਜਦੀਪ ਕੌਰ ਮੈਨਨ ਦੀ ਅਗਵਾਈ ਵਿੱਚ ਤੇਲੰਗਾਨਾ ਸਿੱਖ ਸੁਸਾਇਟੀ ਦੇ ਇੱਕ ਵਫ਼ਦ ਨੇ ਇੱਥੇ ਸਕੱਤਰੇਤ ਵਿੱਚ ਸ਼ਬੀਰ ਨਾਲ ਮੁਲਾਕਾਤ ਕੀਤੀ ਅਤੇ ‘ਐਮਰਜੈਂਸੀ’ ਪ੍ਰਦਰਸ਼ਨ ’ਤੇ ਪਾਬੰਦੀ ਲਾਉਣ ਦੀ ਬੇਨਤੀ ਕੀਤੀ।
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਵਿਆਹ ਲਈ ਧੀ ਦੇ ਆਸ਼ਕ ਨੂੰ ਫੋਨ ਕਰਕੇ ਬੁਲਾਇਆ ਘਰ, ਫਿਰ ਕਰ ਦਿੱਤਾ ਕਤਲ
ਸ਼ਬੀਰ ਨੇ ਵੀਰਵਾਰ ਨੂੰ ਜਾਰੀ ਇਕ ਬਿਆਨ 'ਚ ਕਿਹਾ ਕਿ 18 ਮੈਂਬਰੀ ਵਫਦ ਨੇ ਫ਼ਿਲਮ 'ਚ ਸਿੱਖ ਭਾਈਚਾਰੇ ਦੇ ਚਿਤਰਣ 'ਤੇ ਡੂੰਘੀ ਚਿੰਤਾ ਜ਼ਾਹਰ ਕਰਦੇ ਹੋਏ ਇਕ ਮੰਗ ਪੱਤਰ ਸੌਂਪਿਆ ਹੈ। ਰੀਲੀਜ਼ ਦੇ ਅਨੁਸਾਰ, ਵਫ਼ਦ ਨੇ ਦੋਸ਼ ਲਾਇਆ ਕਿ 'ਐਮਰਜੈਂਸੀ' ਵਿੱਚ ਸਿੱਖਾਂ ਨੂੰ ਅੱਤਵਾਦੀ ਅਤੇ ਦੇਸ਼ ਵਿਰੋਧੀ ਤੱਤਾਂ ਦੇ ਰੂਪ ਵਿਚ ਦਰਸਾਇਆ ਗਿਆ ਹੈ, ਜੋ ਕਿ "ਅਪਮਾਨਜਨਕ" ਅਤੇ ਭਾਈਚਾਰੇ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ। ਸ਼ਬੀਰ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਤੇਲੰਗਾਨਾ ਵਿੱਚ 'ਐਮਰਜੈਂਸੀ' ਦੇ ਪ੍ਰਦਰਸ਼ਨਾਂ 'ਤੇ ਪਾਬੰਦੀ ਲਗਾਉਣ 'ਤੇ ਵਿਚਾਰ ਕਰੇ। ਰੈਡੀ ਨਾਲ ਮੁਲਾਕਾਤ ਤੋਂ ਬਾਅਦ ਸ਼ਬੀਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਇਸ ਮੁੱਦੇ 'ਤੇ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਪਹਿਲਾ ਵਿਅਕਤੀ ਨੂੰ ਕੀਤਾ ਅਗਵਾ, ਫਿਰ ਚਲਦੀ ਕਾਰ 'ਚ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8