ਤੇਲੰਗਾਨਾ ਸਰਕਾਰ ਅਗਲੇ ਦੋ ਸਾਲ ''ਚ 3 ਹਜ਼ਾਰ ਇਲੈਕਟ੍ਰਿਕ ਬੱਸਾਂ ਖਰੀਦੇਗੀ

Friday, Dec 06, 2024 - 10:59 AM (IST)

ਹੈਦਰਾਬਾਦ- ਤੇਲੰਗਾਨਾ ਸਰਕਾਰ ਨੇ ਹੈਦਰਾਬਾਦ ਸ਼ਹਿਰ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਅਗਲੇ ਦੋ ਸਾਲਾਂ 'ਚ ਕਰੀਬ 3 ਹਜ਼ਾਰ ਇਲੈਕਟ੍ਰਿਕ ਬੱਸਾਂ ਖਰੀਦਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਏ. ਰੇਵੰਤ ਰੈੱਡੀ ਵੀਰਵਾਰ ਸ਼ਾਮ ਨੂੰ ਜਨਤਾ ਦੀ ਸਰਕਾਰ ਦੇ ਇਕ ਸਾਲ ਪੂਰੇ ਹੋਣ 'ਤੇ ਟਰਾਂਸਪੋਰਟ ਵਿਭਾਗ ਦੇ ਕਾਮਿਆਂ ਦੀਆਂ ਪ੍ਰਾਪਤੀਆਂ ਨੂੰ ਮਨਾਉਣ ਲਈ ਸੂਬਾ ਟਰਾਂਸਪੋਰਟ ਵਿਭਾਗ ਵਲੋਂ ਆਯੋਜਿਤ ਇਕ ਪ੍ਰੋਗਰਾਮ ਵਿਚ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਏਗੀ।

ਰੈਡੀ ਨੇ ਕਿਹਾ ਕਿ ਸ਼ਹਿਰ 'ਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ 'ਚ ਟਰਾਂਸਪੋਰਟ ਵਿਭਾਗ ਦੀ ਅਹਿਮ ਭੂਮਿਕਾ ਹੈ ਅਤੇ ਪੁਰਾਣੇ ਵਾਹਨਾਂ ਨੂੰ ਖ਼ਤਮ ਕਰਨਾ ਲੋਕਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹੈਦਰਾਬਾਦ ਸ਼ਹਿਰ 'ਚ ਇਲੈਕਟ੍ਰਿਕ ਆਟੋ ਚਲਾਉਣ ਲਈ ਪ੍ਰੋਤਸਾਹਨ ਦੇਣ ਦੀ ਯੋਜਨਾ ਤਿਆਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਇਲੈਕਟ੍ਰਿਕ ਵਾਹਨਾਂ (ਵਪਾਰਕ ਯਾਤਰੀ ਵਾਹਨਾਂ ਜਿਵੇਂ ਕਿ ਦੋਪਹੀਆ ਵਾਹਨ, ਚਾਰ ਪਹੀਆ ਵਾਹਨ, ਟੈਕਸੀਆਂ, ਤਿੰਨ ਸੀਟਰ ਆਟੋਰਿਕਸ਼ਾ ਅਤੇ ਇਲੈਕਟ੍ਰਿਕ ਲਾਈਟ ਮਾਲ ਕੈਰੀਅਰਜ਼) ਦੀ ਖਰੀਦ 'ਤੇ ਰੋਡ ਟੈਕਸ ਅਤੇ ਰਜਿਸਟ੍ਰੇਸ਼ਨ ਫੀਸ ਤੋਂ 100 ਫੀਸਦੀ ਛੋਟ ਦਾ ਐਲਾਨ ਕੀਤਾ ਸੀ। 


Tanu

Content Editor

Related News