ਤੇਲੰਗਾਨਾ ਹਾਈ ਕੋਰਟ ਦੀ ਵੈੱਬਸਾਈਟ ਹੈਕ, FIR ਦਰਜ
Saturday, Nov 15, 2025 - 11:57 PM (IST)
ਹੈਦਰਾਬਾਦ (ਭਾਸ਼ਾ) - ਤੇਲੰਗਾਨਾ ਹਾਈ ਕੋਰਟ ਦੀ ਵੈੱਬਸਾਈਟ ਨੂੰ ਹੈਕਰਾਂ ਵੱਲੋਂ ਹੈਕ ਕਰ ਲਿਆ ਗਿਆ ਅਤੇ ਇਸ ਸਬੰਧ ’ਚ ਇਕ ਮਾਮਲਾ ਦਰਜ ਕੀਤਾ ਗਿਆ ਹੈ। ਹੈਦਰਾਬਾਦ ਸਾਈਬਰ ਅਪਰਾਧ ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਅਨੁਸਾਰ ਅਦਾਲਤ ਦੇ ਅਧਿਕਾਰੀਆਂ ਨੇ ਉੱਚ ਪੁਲਸ ਅਧਿਕਾਰੀਆਂ ਨਾਲ ਸੰਪਰਕ ਕੀਤਾ ਅਤੇ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਪੁਲਸ ਅਨੁਸਾਰ ਹੈਕਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਹਾਈ ਕੋਰਟ ਦੇ ਅਧਿਕਾਰੀਆਂ ਨੇ ਐੱਨ. ਆਈ. ਸੀ. (ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ) ਅਤੇ ਹੋਰ ਸਬੰਧਤ ਸੰਗਠਨਾਂ ਨੂੰ ਸੂਚਿਤ ਕੀਤਾ ਅਤੇ ਵੈੱਬਸਾਈਟ ਨੂੰ ਬੰਦ ਕਰ ਦਿੱਤਾ।
