ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੇ ਤੇਲੰਗਾਨਾ ਸੜਕ ਹਾਦਸੇ ''ਤੇ ਪ੍ਰਗਟ ਕੀਤਾ ਦੁੱਖ
Monday, Nov 03, 2025 - 02:18 PM (IST)
ਨਵੀਂ ਦਿੱਲੀ : ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਸੋਮਵਾਰ ਨੂੰ ਤੇਲੰਗਾਨਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ਹੋ ਜਾਣ 'ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ। ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਬੱਜਰੀ ਨਾਲ ਭਰੇ ਟਰੱਕ ਅਤੇ ਬੱਸ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਦੱਸ ਦੇਈਏ ਕਿ ਉਪ ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਸ ਹਾਦਸੇ ਦੇ ਸਬੰਧ ਵਿਚ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, "ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ਹੋ ਜਾਣਾ ਬਹੁਤ ਦੁਖਦਾਈ ਹੈ।" ਉਨ੍ਹਾਂ ਕਿਹਾ, "ਇਸ ਮੁਸ਼ਕਲ ਸਮੇਂ ਵਿੱਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ।"
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
