ਤੇਲੰਗਾਨਾ ਦੀ TRS ਪਾਰਟੀ ਦਾ ‘ਜੁਮਲੇਬਾਜ਼ੀ' ਨੂੰ ਲੈ ਕੇ ਮੋਦੀ ਸਰਕਾਰ ’ਤੇ ਹਮਲਾ, ਵੀਡੀਓ ਵਾਇਰਲ
Friday, Aug 05, 2022 - 06:04 PM (IST)
ਨੈਸ਼ਨਲ ਡੈਸਕ– ਕਾਂਗਰਸ ਤੋਂ ਬਾਅਦ ਹੁਣ ਤੇਲੰਗਾਨਾ ਦੀ ਟੀ.ਆਰ.ਐੱਸ. ਪਾਰਟੀ ਨੇ ਸ਼ੱਕਰਵਾਰ ਸਵੇਰੇ ‘ਕੂ’ ਐਪ (Koo App) ਰਾਹੀਂ ਸਰਕਾਰ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਵਾਅਦਿਆਂ ਨੂੰ ਗਿਣਵਾਉਂਦੇ ਹੋਏ ਸਵਾਲ ਖੜ੍ਹੇ ਕੀਤੇ ਗਏ ਹਨ। ਟੀ.ਆਰ.ਐੱਸ. ਪਾਰਟੀ ਨੇ ਇਹ ਸਵਾਲ ਵੀ ਉਠਾਇਆ ਹੈ ਕਿ ਸਰਕਾਰ ਮਾਨਸੂਨ ਸੈਸ਼ਨ ਵਿੱਚ ਜਨਤਾ ਨਾਲ ਜੁੜੇ ਮੁੱਦਿਆਂ ਦਾ ਜਵਾਬ ਕਿਉਂ ਨਹੀਂ ਦੇਣਾ ਚਾਹੁੰਦੀ ਅਤੇ ਬਹਿਸ ਤੋਂ ਭੱਜ ਰਹੀ ਹੈ?
ਟੀ.ਆਰ.ਐੱਸ. ਪਾਰਟੀ ਵੱਲੋਂ ‘ਕੂ’ ’ਤੇ ਸ਼ੇਅਰ ਕੀਤੀ ਵੀਡੀਓ ਪੋਸਟ ’ਚ ਸੰਸਦ ਜਾਂ ਰੈਲੀ ’ਚ ਪ੍ਰਧਾਨ ਮੰਤਰੀ ਮੋਦੀ ਦੇ ਉਹ ਸਾਰੇ ਪੁਰਾਣੇ ਵਾਅਦੇ ਸ਼ਾਮਿਲ ਕੀਤੇ ਗਏ ਹਨ, ਜਿਨ੍ਹਾਂ ’ਚ ਉਨ੍ਹਾਂ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਗੱਲ ਕੀਤੀ ਹੈ। ਉਨ੍ਹਾਂ ਨੇ ਜਨਤਾ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ‘ਅੱਛੇ ਦਿਨ’ ਦੇਵੇਗੀ।
ਇਸ ਉਪਰਾਲੇ ਨਾਲ ਸਰਕਾਰ ਲਗਾਤਾਰ ਕੰਮ ਕਰਦੀ ਆ ਰਹੀ ਹੈ ਅਤੇ ਕਰਦੀ ਰਹੇਗੀ। ਇਸ ਮੁੱਦੇ ਨੂੰ ਆਧਾਰ ਬਣਾਉਂਦੇ ਹੋਏ ਟੀ.ਆਰ.ਐੱਸ. ਪਾਰਟੀ ਨੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਗਾਇਆ ਹੈ ਕਿ ਇਸ ਨੇ ਦੇਸ਼ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਵਾਅਦਾ ਤੋੜਿਆ ਹੈ। ਦੱਸ ਦੇਈਏ ਕਿ ਕਾਂਗਰਸ ਵੱਲੋਂ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਮਹਿੰਗਾਈ, ਬੇਰੁਜ਼ਗਾਰੀ ਅਤੇ ਰੁਪਏ ਵਿੱਚ ਲਗਾਤਾਰ ਗਿਰਾਵਟ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ।