ਪ੍ਰਧਾਨ ਮੰਤਰੀ ਦੱਸਣ ਕਿ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਕਦੋਂ ਹੋਵੇਗੀ : ਰਾਹੁਲ ਗਾਂਧੀ

12/03/2021 1:42:33 PM

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਣਾ ਚਾਹੀਦਾ ਹੈ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਕਦੋਂ ਬਰਖ਼ਾਸਤ ਕੀਤਾ ਜਾਵੇਗਾ, ‘ਸ਼ਹੀਦ ਕਿਸਾਨਾਂ’ ਦੇ ਪਰਿਵਾਰਾਂ ਨੂੰ ਮੁਆਵਜ਼ਾ ਕਦੋਂ ਮਿਲੇਗਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਲੈ ਕੇ ਕਾਨੂੰਨ ਕਦੋਂ ਤੱਕ ਬਣੇਗਾ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਇਹ ਕਦਮ ਚੁੱਕਣ ਤੱਕ ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਵਿਰੋਧੀ ਕਾਨੂੰਨ ਬਣਾਉਣ ਲਈ ਮੰਗੀ ਗਈ ਮੁਆਫ਼ੀ’ ਅਧੂਰੀ ਹੋਵੇਗੀ। 

PunjabKesari

ਰਾਹੁਲ ਨੇ ਟਵੀਟ ਕੀਤਾ,‘‘ਜਦੋਂ ਪ੍ਰਧਾਨ ਮੰਤਰੀ ਨੇ ਖੇਤੀ ਵਿਰੋਧੀ ਕਾਨੂੰਨ ਬਣਾਉਣ ਲਈ ਮੁਆਫ਼ੀ ਮੰਗ ਲਈ ਤਾਂ ਉਹ ਸੰਸਦ ’ਚ ਇਹ ਵੀ ਦੱਸਣ ਕੇ ਲਖੀਮਪੁਰ ਮਾਮਲੇ ਦੇ ਮੰਤਰੀ ਦੀ ਬਰਖ਼ਾਸਤਗੀ ਕਦੋਂ? ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਕਿੰਨਾ-ਕਦੋਂ? ਸੱਤਿਆਗ੍ਰਹੀਆਂ ਵਿਰੁੱਧ ਝੂਠੇ ਕੇਸ ਵਾਪਸ ਕਦੋਂ? ਐੱਮ.ਐੱਸ.ਪੀ. ’ਤੇ ਕਾਨੂੰਨ ਕਦੋਂ? ਇਸ ਦੇ ਬਿਨਾਂ ਮੁਆਫ਼ੀ ਅਧੂਰੀ!’’ ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ। ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ਦੇ ਪਹਿਲੇ ਹੀ ਦਿਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਦੋਹਾਂ ਸਦਨਾਂ- ਲੋਕ ਸਭਾ ਅਤੇ ਰਾਜ ਸਭਾ ਨੇ ਮਨਜ਼ੂਰੀ ਪ੍ਰਦਾਨ ਕਰ ਦਿੱਤੀ।

ਇਹ ਵੀ ਪੜ੍ਹੋ : ਦਿੱਲੀ ’ਚ ਓਮੀਕਰੋਨ ਦੀ ਦਸਤਕ, LNJP ਹਸਪਤਾਲ ’ਚ ਹੁਣ ਤੱਕ 12 ਸ਼ੱਕੀ ਮਰੀਜ਼ ਹੋਏ ਦਾਖ਼ਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News