ਅਸਮਾਨੋਂ ਵਰ੍ਹਨ ਲੱਗੀ ਅੱਗ ! 47 ਨੂੰ ਟੱਪਿਆ ਪਾਰਾ, ਜਾਣੋ ਕਦੋਂ ਮਿਲੇਗੀ ਰਾਹਤ

Monday, Jun 09, 2025 - 09:02 AM (IST)

ਅਸਮਾਨੋਂ ਵਰ੍ਹਨ ਲੱਗੀ ਅੱਗ ! 47 ਨੂੰ ਟੱਪਿਆ ਪਾਰਾ, ਜਾਣੋ ਕਦੋਂ ਮਿਲੇਗੀ ਰਾਹਤ

ਨੈਸ਼ਨਲ ਡੈਸਕ- ਇਸ ਸਮੇਂ ਉੱਤਰੀ ਭਾਰਤ 'ਚ ਗਰਮੀ ਰੱਜ ਕੇ ਆਪਣਾ ਪ੍ਰਕੋਪ ਦਿਖਾ ਰਹੀ ਹੈ। ਜਿੱਥੇ ਪੰਜਾਬ-ਦਿੱਲੀ ਤੇ ਹਰਿਆਣਾ 'ਚ ਲੂ ਨਾਲ ਹਾਲ ਬੇਹਾਲ ਹੋਇਆ ਪਿਆ ਹੈ, ਉੱਥੇ ਹੀ ਬੀਤੇ ਦਿਨ ਰਾਜਸਥਾਨ ਦਾ ਸ਼੍ਰੀਗੰਗਾਨਗਰ ਸ਼ਹਿਰ 47.4 ਡਿਗਰੀ ਸੈਲਸੀਅਸ ਤਾਪਮਾਨ ਨਾਲ ਦੇਸ਼ ਦਾ ਸਭ ਤੋਂ ਗਰਮ ਰਿਹਾ। 

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਤਾਪਮਾਨ 48 ਡਿਗਰੀ ਤੱਕ ਪਹੁੰਚਣ ਦੀ ਚਿਤਾਵਨੀ ਦਿੱਤੀ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਉੱਥੇ ਹੀ, ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ਦੇ ਊਨਾ ’ਚ ਤਾਪਮਾਨ 41 ਡਿਗਰੀ ਨੂੰ ਪਾਰ ਕਰ ਗਿਆ ਹੈ।

ਇਹ ਵੀ ਪੜ੍ਹੋ- ਚਾਈਂ-ਚਾਈਂ ਲੈ ਕੇ ਗਿਆ ਸੀ ਬਾਰਾਤ, ਪਿੰਡ ਵਾਲਿਆਂ ਨੇ ਕੁੱਟ-ਕੁੱਟ ਮਾਰ'ਤਾ ਲਾੜਾ

ਮੌਸਮ ਵਿਭਾਗ ਅਨੁਸਾਰ, ਅਗਲੇ ਚਾਰ ਦਿਨਾਂ ਤੱਕ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ, ਜਿਸ ਨਾਲ ਤਾਪਮਾਨ ’ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ ਪਰ 13 ਜੂਨ ਤੋਂ ਮੌਸਮ ਕਰਵਟ ਬਦਲੇਗਾ ਅਤੇ 13 ਤੇ 14 ਜੂਨ ਨੂੰ ਵੱਖ-ਵੱਖ ਥਾਵਾਂ ’ਤੇ ਬਿਜਲੀ ਚਮਕਣ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News