2.4 ਡਿਗਰੀ ਸੈਲਸੀਅਸ ਤਾਪਮਾਨ ਨੇ ਦਿੱਲੀ ਵਾਸੀਆਂ ''ਚ ਛੇੜੀ ਕੰਬਣੀ

01/01/2020 12:14:37 PM

ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ 'ਚ ਬੁੱਧਵਾਰ ਸਵੇਰੇ ਵੀ ਠੰਡ ਦਾ ਕਹਿਰ ਜਾਰੀ ਰਿਹਾ ਅਤੇ ਘੱਟੋ-ਘੱਟ ਤਾਪਮਾਨ ਆਮ ਤੋਂ 5 ਡਿਗਰੀ ਘੱਟ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਖਰਾਬ ਮੌਸਮ ਕਾਰਨ 29 ਟਰੇਨਾਂ ਆਪਣੇ ਤੈਅ ਸਮੇਂ ਤੋਂ 2 ਤੋਂ 9 ਘੰਟੇ ਤੱਕ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਗਿਆਨ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ,''ਘੱਟੋ-ਘੱਟ ਤਾਪਮਾਨ ਆਮ ਤੋਂ 5 ਡਿਗਰੀ ਘੱਟ 2.4 ਡਿਗਰੀ ਸੈਲੀਅਸ ਦਰਜ ਕੀਤਾ ਗਿਆ।''

PunjabKesariਉਨ੍ਹਾਂ ਨੇ ਦੱਸਿਆ ਕਿ ਹਵਾ 'ਚ ਦ੍ਰਿਸ਼ਤਾ ਦਾ ਪੱਧਰ 97 ਫੀਸਦੀ ਰਿਹਾ। ਉੱਥੇ ਹੀ ਹਵਾ ਗੁਣਵੱਤਾ ਸਵੇਰੇ 9.38 ਵਜੇ 433 ਦਰਜ ਕੀਤੀ ਗਈ, ਜੋ ਕਿ 'ਗੰਭੀਰ' ਸ਼੍ਰੇਣੀ 'ਚ ਹੈ। ਮੌਸਮ ਵਿਗਿਆਨ ਵਿਭਾਗ ਅਨੁਸਾਰ ਵਧ ਤੋਂ ਵਧ ਤਾਪਮਾਨ 16 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਰਹਿਣ ਦੀ ਸੰਭਾਵਨਾ ਹੈ।


DIsha

Content Editor

Related News