ਅਗਲੇ 2 ਦਿਨਾਂ ''ਚ ਤਾਪਮਾਨ ''ਚ ਆਏਗੀ ਗਿਰਾਵਟ, ਚੱਲਣਗੀਆਂ ਤੇਜ਼ ਹਵਾਵਾਂ
Tuesday, Mar 04, 2025 - 05:12 PM (IST)

ਜੈਪੁਰ- ਰਾਜਸਥਾਨ 'ਚ ਅਗਲੇ 2 ਦਿਨਾਂ 'ਚ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ 'ਚ ਗਿਰਾਵਟ ਦਾ ਅਨੁਮਾਨ ਜਤਾਇਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਰਾਜ 'ਚ ਅਗਲੇ ਇਕ ਹਫ਼ਤੇ 'ਚ ਕੋਈ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਨਹੀਂ ਹੈ ਅਤੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਖੁਸ਼ਕ ਬਣਿਆ ਰਹੇਗਾ। ਵਿਭਾਗ ਨੇ ਕਿਹਾ,''ਅਗਲੇ 48 ਘੰਟਿਆਂ ਦੌਰਾਨ ਜ਼ਿਆਦਾਤਰ ਹਿੱਸਿਆਂ 'ਚ 20 ਤੋਂ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਉੱਤਰੀ ਹਵਾਵਾਂ ਚੱਲਣਗੀਆਂ। ਇਨ੍ਹਾਂ ਦੇ ਪ੍ਰਭਾਵ ਨਾਲ ਤਾਪਮਾਨ 'ਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਕਮੀ ਆਉਣ ਦੀ ਸੰਭਾਵਨਾ ਹੈ।''
ਵਿਭਾਗ ਅਨੁਸਾਰ, 7-8 ਮਾਰਚ ਤੋਂ ਰਾਜਸਥਾਨ 'ਚ ਤਾਪਮਾਨ 'ਚ ਮੁੜ ਤੋਂ ਵਾਧਾ ਹੋ ਸਕਦਾ ਹੈ। ਵਿਭਾਗ ਨੇ ਦੱਸਿਆ ਕਿ ਬੀਤੇ 24 ਘੰਟਿਆਂ 'ਚ ਰਾਜ 'ਚ ਸਭ ਤੋਂ ਵੱਧ ਤਾਪਮਾਨ ਚਿਤੌੜਗੜ੍ਹ 'ਚ 34.6 ਡਿਗਰੀ ਸੈਲਸੀਅਸ ਅਤੇ ਸਭ ਤੋਂ ਘੱਟ ਤਾਪਮਾਨ ਸੰਗਰੀਆ 'ਚ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8