ਕਹਿਰ ਢਾਏਗੀ ਗਰਮੀ! ਮੌਸਮ ਵਿਭਾਗ ਨੇ ਜਾਰੀ ਕਰ'ਤੀ 'ਲੂ' ਦੀ ਚਿਤਾਵਨੀ
Sunday, Apr 13, 2025 - 05:49 PM (IST)

ਨੈਸ਼ਨਲ ਡੈਸਕ- ਬੀਤੇ ਦੋ-ਤਿੰਨ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਸੀ ਪਰ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਰਾਜਸਥਾਨ 'ਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਤਾਪਮਾਨ ਵਿੱਚ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਚਿਤਾਵਨੀ ਜਾਰੀ ਕੀਤੀ ਹੈ ਅਤੇ ਕਿਹਾ ਹੈ ਕਿ ਪੱਛਮੀ ਰਾਜਸਥਾਨ ਵਿੱਚ ਗਰਮੀ ਦੀ ਲੂ ਦਾ ਇੱਕ ਨਵਾਂ ਪੜਾਅ ਸ਼ੁਰੂ ਹੋਵੇਗਾ। ਆਉਣ ਵਾਲੇ ਦਿਨਾਂ ਵਿੱਚ ਰਾਜਸਥਾਨ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਵਿਚਕਾਰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਜਾਰੀ ਕੀਤੀ ਗਈ ਚਿਤਾਵਨੀ ਤਹਿਤ ਲੋਕ ਲੂ ਦੇ ਕਹਿਰ ਤੋਂ ਬਚਣ ਲਈ ਖੁਦ ਨੂੰ ਸੁਰੱਖਿਅਤ ਰੱਖਣ ਦੀ ਕੋਸ਼ਿਸ਼ ਕਰਨ।
ਮੌਸਮ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਸੂਬੇ ਦੇ ਪੱਛਮੀ ਹਿੱਸਿਆਂ 'ਚ 15-16 ਅਪ੍ਰੈਲ ਦਰਮਿਆਨ ਲੂ ਪੈਣ ਦੀ ਸੰਭਾਵਨਾ ਹੈ। ਖਾਸਤੌਰ 'ਤੇ ਜੋਧਪੁਰ, ਬੀਕਾਨੇਰ ਅਤੇ ਸ਼ੇਖਾਵਾਟੀ ਖੇਤਰ ਦੇ ਕਈ ਹਿੱਸਿਆਂ 'ਚ ਲੂ ਕਹਿਰ ਵਰਾ ਸਕਦੀ ਹੈ। ਵਿਭਾਗ ਨੇ ਦੱਸਿਆ ਕਿ ਇਸ ਦੌਰਾਨ ਸੂਬੇ ਦੇ ਸਰਹੱਦੀ ਖੇਤਰਾਂ 'ਚ ਵਧ ਤੋਂ ਵਧ ਤਾਪਮਾਨ 45-46 ਡਿਗਰੀ ਸੈਲਸੀਅਸ ਤਕ ਪਹੁੰਚ ਸਕਦਾ ਹੈ, ਜਿਸ ਨਾਲ ਗਰਮੀ ਵਧ ਸਕਦੀ ਹੈ।
ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ 17-18 ਅਪ੍ਰੈਲ ਦੌਰਾਨ ਇਕ ਕਮਜ਼ੋਰ ਪੱਛਮੀ ਗੜਬੜੀ ਦਾ ਪ੍ਰਭਾਵ ਰਾਜਸਥਾਨ ਦੇ ਪੂਰਬੀ ਹਿੱਸਿਆਂ 'ਚ ਦੇਖਿਆ ਜਾ ਸਕਦਾ ਹੈ, ਜਿਸਦੇ ਨਤੀਜੇ ਵਜੋਂ ਕਿਤੇ-ਕਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।