ਮੰਦਰ ਦਾ ਪ੍ਰਸ਼ਾਦ ਖਾਣ ਤੋਂ ਬਾਅਦ 50 ਤੋਂ ਵੱਧ ਲੋਕ ਹੋਏ ਬੀਮਾਰ, ਹਸਪਤਾਲ ਕਰਵਾਇਆ ਦਾਖ਼ਲ
Tuesday, Jul 15, 2025 - 06:34 PM (IST)

ਨੈਸ਼ਨਲ ਡੈਸਕ : ਕਰਨਾਟਕ ਦੇ ਹਸਨ ਜ਼ਿਲ੍ਹੇ ਦੇ ਮਾਲੇਕਲ ਤਿਰੂਪਤੀ ਪਿੰਡ ਵਿੱਚ ਮਸ਼ਹੂਰ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਐਤਵਾਰ ਨੂੰ ਲੱਗੇ ਮੇਲੇ ਦੌਰਾਨ ਪ੍ਰਸ਼ਾਦ ਖਾਣ ਤੋਂ ਬਾਅਦ 50 ਤੋਂ ਵੱਧ ਸ਼ਰਧਾਲੂ ਬੀਮਾਰ ਹੋ ਗਏ। ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਇੱਕ ਨਿੱਜੀ ਸੰਸਥਾ ਨੇ ਸ਼ਰਧਾਲੂਆਂ ਨੂੰ ਦਹੀਂ ਅਤੇ ਗਰਮ ਪਾਣੀ ਦਾ ਪ੍ਰਸ਼ਾਦ ਵੰਡਿਆ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਪ੍ਰਸ਼ਾਦ ਲਗਭਗ 1500 ਲੋਕਾਂ ਨੂੰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਸੋਮਵਾਰ ਨੂੰ ਪ੍ਰਸ਼ਾਦ ਵੰਡਣ ਤੋਂ ਕੁਝ ਘੰਟਿਆਂ ਬਾਅਦ ਲਗਭਗ 50 ਸ਼ਰਧਾਲੂਆਂ ਨੇ ਢਿੱਡ ਵਿਚ ਦਰਦ ਹੋਣ ਅਤੇ ਉਲਟੀਆਂ ਆਉਣ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅਰਸੀਕੇਰੇ ਤਾਲੁਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ 30 ਦਾ ਇਲਾਜ ਚੱਲ ਰਿਹਾ ਹੈ ਅਤੇ 20 ਠੀਕ ਹੋ ਕੇ ਘਰ ਵਾਪਸ ਆ ਗਏ ਹਨ। ਤਾਲੁਕਾ ਪ੍ਰਸ਼ਾਸਨ ਨੇ ਇਸ ਮਾਮਲੇ ਨੂੰ ਗੰਭੀਰਤਾ ਵਿਚ ਲੈਂਦੇ ਹੋਏ ਪ੍ਰਸ਼ਾਦ ਦੇ ਨਮੂਨੇ ਜਾਂਚ ਲਈ ਲੈਬ ਵਿੱਚ ਭੇਜ ਦਿੱਤੇ ਹਨ। ਅਧਿਕਾਰੀਆਂ ਨੇ ਕਿਹਾ ਕਿ ਸਮੇਂ ਸਿਰ ਇਲਾਜ ਹੋਣ ਕਾਰਨ ਕਿਸੇ ਦੀ ਜਾਨ ਨੂੰ ਖ਼ਤਰਾ ਨਹੀਂ ਸੀ। ਇਸ ਘਟਨਾ ਨੇ ਸ਼ਰਧਾਲੂਆਂ ਅਤੇ ਪ੍ਰਸ਼ਾਸਨ ਦੋਵਾਂ ਵਿੱਚ ਚਿੰਤਾ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ - ਆਟੋ 'ਚ ਸਫ਼ਰ ਕਰਨ ਵਾਲਿਆਂ ਲਈ ਬੁਰੀ ਖ਼ਬਰ, ਕਿਰਾਏ 'ਚ ਹੋਇਆ ਜ਼ਬਰਦਸਤ ਵਾਧਾ
ਹੁਣ ਅਧਿਕਾਰੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ ਅਤੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਹ ਘਟਨਾ ਕਰਨਾਟਕ ਦੇ ਮੰਦਰਾਂ ਵਿੱਚ ਪ੍ਰਸ਼ਾਦ ਵੰਡਣ ਤੋਂ ਬਾਅਦ ਲੋਕਾਂ ਦੇ ਬੀਮਾਰ ਹੋਣ ਦੀ ਦੂਜੀ ਵੱਡੀ ਘਟਨਾ ਹੈ। ਇਸ ਤੋਂ ਪਹਿਲਾਂ 2018 ਵਿੱਚ ਚਾਮਰਾਜਨਗਰ ਜ਼ਿਲ੍ਹੇ ਦੇ ਸੁਲਵਾੜੀ ਪਿੰਡ ਵਿੱਚ ਕਿਚੁਗੁਟੀ ਮਾਰਾਮਾ ਮੰਦਰ ਵਿੱਚ ਪ੍ਰਸ਼ਾਦ ਖਾਣ ਤੋਂ ਬਾਅਦ 100 ਤੋਂ ਵੱਧ ਸ਼ਰਧਾਲੂ ਬੀਮਾਰ ਹੋ ਗਏ ਸਨ, ਜਿਸ ਵਿੱਚ 17 ਲੋਕਾਂ ਦੀ ਮੌਤ ਹੋ ਗਈ ਸੀ। ਉਸ ਮਾਮਲੇ ਵਿੱਚ ਜਾਂਚ ਨੇ ਪੁਸ਼ਟੀ ਕੀਤੀ ਕਿ ਪ੍ਰਸ਼ਾਦ ਵਿੱਚ ਜਾਣਬੁੱਝ ਕੇ ਜ਼ਹਿਰ ਮਿਲਾਇਆ ਗਿਆ ਸੀ।
ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8