ਮੰਦਰ ''ਚ ਮੂਰਤੀ ਨੂੰ ਅਪਵਿੱਤਰ ਕਰਨ ਨੂੰ ਲੈ ਕੇ ਬਵਾਲ, ਦੋਸ਼ੀ ਮੁੰਡੇ ਦਾ ਪਿਓ ਗ੍ਰਿਫ਼ਤਾਰ
Sunday, May 04, 2025 - 12:40 PM (IST)

ਪੁਣੇ- ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਦੇ ਇਕ ਮੰਦਰ 'ਚ ਇਕ ਨਾਬਾਲਗ ਮੁੰਡੇ ਵਲੋਂ ਮੂਰਤੀ ਨੂੰ ਅਪਵਿੱਤਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ, ਜਦੋਂ ਕਿ ਉਸ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਪੌਡ ਪਿੰਡ 'ਚ ਸ਼ੁੱਕਰਵਾਰ ਨੂੰ ਹੋਈ ਸੀ, ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਗੁੱਸਾ ਜ਼ਾਹਰ ਕੀਤਾ ਅਤੇ ਉਨ੍ਹਾਂ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਪ੍ਰਦਰਸ਼ਨ ਕੀਤਾ। ਪੌਡ ਪੁਲਸ ਥਾਣੇ ਦੇ ਸੀਨੀਅਰ ਇੰਸਪੈਕਟਰ ਸੰਤੋਸ਼ ਗਿਰਿਗੋਸਾਵੀ ਨੇ ਦੱਸਿਆ,''ਮੰਦਰ ਦੇ ਸੀਸੀਟੀਵੀ ਫੁਟੇਜ 'ਚ 16 ਸਾਲਾ ਨਾਬਾਲਗ ਮੁੰਡਾ ਸਥਾਨਕ ਦੇਵਾਤ ਦੀ ਮੂਰਤੀ ਨੂੰ ਅਪਵਿੱਤਰ ਕਰਦੇ ਹੋਏ ਨਜ਼ਰ ਆ ਰਿਹਾ ਹੈ। ਜਦੋਂ ਸਥਾਨਕ ਲੋਕਾਂ ਨੇ ਪਰਿਵਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੂੰ ਉਦਾਸੀਨਤਾ ਦਾ ਸਾਹਮਣਾ ਕਰਨਾ ਪਿਆ।''
ਉਨ੍ਹਾਂ ਦੱਸਿਆ ਕਿ ਮੁੰਡੇ ਦੇ ਪਿਤਾ ਨੇ ਧਮਕੀ ਭਰੀ ਭਾਸ਼ਾ ਦਾ ਇਸਤੇਮਾਲ ਕੀਤਾ, ਜਿਸ ਤੋਂ ਬਾਅਦ ਸਥਾਨਕ ਲੋਕਾਂ ਨੂੰ ਪੁਲਸ ਨੂੰ ਸ਼ਿਕਾਇਤ ਕਰਨੀ ਪਈ। ਅਧਿਕਾਰੀ ਨੇ ਦੱਸਿਆ ਕਿ ਨਾਬਾਲਗ ਮੁੰਡੇ ਅਤੇ ਉਸ ਦੇ 44 ਸਾਲਾ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦਾ ਪਿਤਾ ਇਕ ਬੇਕਰੀ 'ਚ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਬਿਹਾਰ ਤੋਂ ਹੈ ਪਰ ਮੁੰਡਾ ਪਿੰਡ 'ਚ ਪੈਦਾ ਹੋਇਆ ਅਤੇ ਉਸ ਨੇ ਚੌਥੀ ਜਮਾਤ ਤੱਕ ਪੜ੍ਹਾਈ ਕੀਤੀ ਹੈ। ਪੁਲਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੌਡ 'ਚ ਤਣਾਅ ਪੈਦਾ ਹੋ ਗਿਆ ਪਰ ਫਿਲਹਾਲ ਸਥਿਤੀ ਸ਼ਾਂਤੀਪੂਰਨ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8