ਮੰਦਰ ''ਚ ਮਚੀ ਭਗਦੜ: PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰ ਨੂੰ ਮਿਲਣਗੇ 2-2 ਲੱਖ ਰੁਪਏ
Saturday, Nov 01, 2025 - 03:03 PM (IST)
ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਜ਼ਿਲ੍ਹੇ ਦੇ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਭਗਦੜ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਹੁਣ ਤੱਕ ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦੋਂ ਕਿ ਕਈ ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਮੌਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਪ੍ਰਗਟ ਕੀਤਾ ਗਿਆ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਦੱਸ ਦੇਈਏ ਕਿ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਪ੍ਰਤੀ ਵਿਅਕਤੀ ਦੀ ਵਿੱਤੀ ਸਹਾਇਤਾ ਮਿਲੇਗੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿੱਚ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਹੋਈ ਭਗਦੜ ਤੋਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।"
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
