ਹੜ੍ਹ ਦੇ ਪਾਣੀ ''ਚ ਖੇਡਦੇ ਬੱਚਿਆਂ ''ਤੇ ਡਿੱਗੀ ਮੰਦਰ ਦੀ ਕੰਧ, 2 ਦੀ ਮੌਤ

Friday, Sep 20, 2024 - 10:26 AM (IST)

ਛਪਰਾ : ਬਿਹਾਰ ਦੇ ਸਾਰਨ ਜ਼ਿਲ੍ਹੇ 'ਚ ਵੀਰਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿੱਥੇ ਮੰਦਰ ਦੀ ਪੁਰਾਣੀ ਕੰਧ ਡਿੱਗਣ ਕਾਰਨ ਦੋ ਬੱਚਿਆਂ ਦੀ ਦੱਬਣ ਨਾਲ ਮੌਤ ਹੋ ਗਈ, ਜਦਕਿ ਇਕ ਬੱਚੀ ਜ਼ਖ਼ਮੀ ਹੋ ਗਈ। ਇਸ ਘਟਨਾ ਨਾਲ ਮ੍ਰਿਤਕ ਦੇ ਪਰਿਵਾਰ ਵਿਚ ਚੀਕ-ਚਿਹਾੜਾ ਮਚ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। 

ਇਹ ਵੀ ਪੜ੍ਹੋ Online ਗੇਮ 'ਚ ਗਵਾ 'ਤੇ 96 ਲੱਖ, ਹੁਣ ਪਰਿਵਾਰ ਨੇ ਵੀ ਮੋੜ ਲਿਆ ਮੂੰਹ, ਨੌਜਵਾਨ ਨੇ ਰੋ-ਰੋ ਦੱਸੀ ਹੱਡੀ ਬੀਤੀ

ਜਾਣਕਾਰੀ ਮੁਤਾਬਕ ਇਹ ਘਟਨਾ ਜ਼ਿਲ੍ਹੇ ਦੇ ਨਗਰ ਥਾਣਾ ਖੇਤਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਖੇਤਰ ਦੇ ਸੋਨਾਰਪੱਟੀ ਮੁਹੱਲੇ ਸਾਹਬਗੰਜ ਸਥਿਤ ਕੰਠੀਆ ਬਾਬਾ ਦੇ ਮੰਦਰ ਨੇੜੇ ਹੜ੍ਹ ਦੇ ਪਾਣੀ 'ਚ ਕੁਝ ਬੱਚੇ ਖੇਡ ਰਹੇ ਸਨ। ਇਸ ਦੌਰਾਨ ਮੰਦਰ ਦੀ ਪੁਰਾਣੀ ਕੰਧ ਹੜ੍ਹ ਦੇ ਪਾਣੀ ਦਾ ਦਬਾਅ ਨਾ ਝੱਲ ਸਕੀ ਅਤੇ ਕੰਧ ਬੱਚਿਆਂ ’ਤੇ ਡਿੱਗ ਪਈ। ਇਸ ਘਟਨਾ 'ਚ ਮੁਫਸਿਲ ਥਾਣਾ ਖੇਤਰ ਦੀ ਰਹਿਣ ਵਾਲੀ ਰੰਭਾ ਕੁਮਾਰੀ ਅਤੇ ਰਿਵਲਗੰਜ ਥਾਣਾ ਖੇਤਰ ਦੇ ਬਿਨਟੋਲੀਆ ਨਿਵਾਸੀ ਧਨੰਜੈ ਕੁਮਾਰ ਦੀ ਮੌਤ ਹੋ ਗਈ, ਜਦਕਿ ਰਾਗਿਨੀ ਕੁਮਾਰੀ ਜ਼ਖ਼ਮੀ ਹੋ ਗਈ। ਉਸ ਦਾ ਇਲਾਜ ਸਦਰ ਹਸਪਤਾਲ ਛਪਰਾ ਵਿਖੇ ਚੱਲ ਰਿਹਾ ਹੈ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ, ਵੋਟ ਪਾਉਣ ਲਈ ਮਿਲੇਗੀ ਵਿਸ਼ੇਸ਼ ਛੁੱਟੀ

ਹਾਲਾਂਕਿ ਸਥਾਨਕ ਲੋਕਾਂ ਨੇ ਮੰਦਰ ਦੇ ਮਲਬੇ 'ਚੋਂ ਤਿੰਨ ਬੱਚਿਆਂ ਨੂੰ ਬਾਹਰ ਕੱਢ ਲਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਛਪਰਾ ਭੇਜ ਦਿੱਤਾ ਹੈ। ਪੁਲਸ ਨੇ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਸਰਯੂ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਕਾਰਨ ਇਲਾਕੇ ਵਿੱਚ ਪਾਣੀ ਦਾਖਲ ਹੋ ਗਿਆ ਹੈ। ਬੱਚੇ ਉਸੇ ਪਾਣੀ ਵਿੱਚ ਖੇਡ ਰਹੇ ਸਨ, ਜਦੋਂ ਮੰਦਰ ਦੀ ਪੁਰਾਣੀ ਕੰਧ ਡਿੱਗ ਗਈ।

ਇਹ ਵੀ ਪੜ੍ਹੋ ਘਰ 'ਚੋਂ ਇਕੋ ਪਰਿਵਾਰ ਦੇ 4 ਲੋਕਾਂ ਦੀਆਂ ਲਾਸ਼ਾਂ ਬਰਾਮਦ, ਦੇਖ ਕੰਬੇ ਲੋਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News