ਸਿੱਖਿਆ ਵਿਭਾਗ ਦਾ ਅਨੋਖਾ ਫ਼ਰਮਾਨ, ਸਵੇਰੇ 4.30 ਉੱਠਣਗੇ ਵਿਦਿਆਰਥੀ, ਵਟਸਐਪ 'ਤੇ ਲਈ ਜਾਵੇਗੀ ਫੀਡਬੈਕ
Monday, Dec 26, 2022 - 12:02 PM (IST)
ਚੰਡੀਗੜ੍ਹ- ਆਗਾਮੀ ਮਾਰਚ ਮਹੀਨੇ ’ਚ ਹੋਣ ਵਾਲੇ ਬੋਰਡ ਦੇ ਪੇਪਰਾਂ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਛੇਤੀ ਜਗਾਉਣ ਲਈ ਮੰਦਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਨੂੰ 'ਅਲਾਰਮ' ਵਜਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ- PM ਮੋਦੀ ਦੀ ਚਿਤਾਵਨੀ; ਕੋਰੋਨਾ ਵਧ ਰਿਹੈ, ਮਾਸਕ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਦਾ ਰੱਖੋ ਧਿਆਨ
ਸੂਬੇ ਦੇ ਸਿੱਖਿਆ ਵਿਭਾਗ ਨੇ ਸਬੰਧਤ ਸਕੂਲ ਅਧਿਕਾਰੀਆਂ ਨੂੰ ਵੀ ਕਿਹਾ ਹੈ ਕਿ ਉਹ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਨੂੰ ਸਵੇਰੇ 4.30 ਵਜੇ ਜਗਾਉਣ ਲਈ ਕਹਿਣ ਤਾਂ ਕਿ ਸਵੇਰ ਦੇ ਸਮੇਂ ਦੀ ਵਰਤੋਂ ਬੋਰਡ ਦੇ ਪੇਪਰਾਂ ਦੀ ਤਿਆਰੀ ਲਈ ਕੀਤੀ ਜਾ ਸਕੇ। ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਭੇਜੇ ਗਏ ਪੱਤਰ ’ਚ ਵਿਭਾਗ ਨੇ ਕਿਹਾ ਹੈ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਾਧੂ ਸਮਾਂ ਮਿਲ ਸਕੇਗਾ।
ਇਹ ਵੀ ਪੜ੍ਹੋ- ਵਿਆਹ ਦੀ ਜਿੱਦ ਕਰਨ 'ਤੇ ਪ੍ਰੇਮਿਕਾ ਨੂੰ ਪ੍ਰੇਮੀ ਨੇ ਬੁਰੀ ਤਰ੍ਹਾਂ ਕੁੱਟਿਆ; ਜ਼ਮੀਨ 'ਤੇ ਪਟਕ ਕੇ ਮਾਰੇ ਲੱਤਾਂ-ਮੁੱਕੇ
ਪੱਤਰ 'ਚ ਕਿਹਾ ਗਿਆ ਹੈ ਕਿ ਅਧਿਆਪਕ ਵਟਸਐਪ ਗਰੁੱਪ ਰਾਹੀਂ ਵੀ ਪੁੱਛਗਿੱਛ ਕਰਨਗੇ ਕਿ ਵਿਦਿਆਰਥੀ ਜਾਗ ਗਏ ਹਨ ਅਤੇ ਪੜ੍ਹ ਰਹੇ ਹਨ ਜਾਂ ਨਹੀਂ। ਇਹ ਵੀ ਕਿਹਾ ਗਿਆ ਹੈ ਕਿ ਜੇ ਮਾਪੇ ਸਹਿਯੋਗ ਨਹੀਂ ਕਰ ਰਹੇ ਹਨ ਤਾਂ ਇਸ ਨੂੰ ਸਕੂਲ ਪ੍ਰਬੰਧਨ ਦੇ ਧਿਆਨ ’ਚ ਲਿਆਂਦਾ ਜਾਵੇ।
ਇਹ ਵੀ ਪੜ੍ਹੋ- ਅੱਜ ਮਨਾਇਆ ਜਾਵੇਗਾ 'ਵੀਰ ਬਾਲ ਦਿਵਸ', PM ਮੋਦੀ ਇਤਿਹਾਸਕ ਪ੍ਰੋਗਰਾਮ 'ਚ ਕਰਨਗੇ ਸ਼ਿਰਕਤ