ਟੈਂਪੂ ਟ੍ਰੈਵਲਰ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜ ਗਿਆ ਅੰਦਰ ਸੁੱਤਾ ਡਰਾਈਵਰ
Wednesday, Oct 22, 2025 - 04:37 PM (IST)
ਨੈਸ਼ਨਲ ਡੈਸਕ- ਹਿਮਾਚਲ ਦੇ ਰਾਜਗੜ੍ਹ 'ਚ ਸਨੌਰਾ ਪੁਲ ਨੇੜੇ ਇਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਹੈ। ਜਾਣਕਾਰੀ ਮੁਤਾਬਕ, ਇਕ ਖੜ੍ਹ ਟੈਂਪੂ ਟ੍ਰੈਵਲਰ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਵਾਹਨ ਦੇ ਅੰਦਰ ਸੌਂ ਰਿਹਾ ਡਰਾਈਵਰ ਜ਼ਿੰਦਾ ਹੀ ਸੜ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਰਾਜਗੜ੍ਹ ਪੁਲਸ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਡਰਾਈਵਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਸ਼ੁਰੂਆਤੀ ਜਾਂਚ 'ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਖੁਲਾਸਾ ਨਹੀਂ ਹੋਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਫੋਰੈਂਸਿਕ ਸਾਇੰਸ ਪ੍ਰਯੋਗਸ਼ਾਲਾ ਦੀ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਹੈ। ਟੀਮ ਵੱਲੋਂ ਘਟਨਾ ਵਾਲੀ ਥਾਂ ਤੋਂ ਜ਼ਰੂਰੀ ਨਮੂਨੇ ਇਕੱਠੇ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
