ਅਸਥਾਨਾ ਨਿਯੁਕਤੀ ਮਾਮਲੇ ਦੀ ਸੁਣਵਾਈ 24  ਨਵੰਬਰ ਤਕ ਟਲੀ

11/18/2017 10:23:30 AM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਭਾਰਤੀ ਪੁਲਸ ਸੇਵਾ ਦੇ ਸੀਨੀਅਰ ਅਧਿਕਾਰੀ ਰਾਕੇਸ਼ ਅਸਥਾਨਾ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.)  ਵਿਚ ਵਿਸ਼ੇਸ਼ ਡਾਇਰੈਕਟਰ ਦੇ ਅਹੁੱਦੇ 'ਤੇ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਮਸ਼ਹੂਰ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਪਟੀਸ਼ਨ 'ਤੇ ਸੁਣਵਾਈ ਅੱਜ 24 ਨਵੰਬਰ ਤੱਕ ਟਾਲ ਦਿੱਤੀ।  
ਭੂਸ਼ਣ ਨੇ ਸੁਪਰੀਮ ਕੋਰਟ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਸੀ ਕਿ ਅਸਥਾਨਾ ਦੀ ਨਿਯੁਕਤੀ ਨਾਜਾਇਜ਼ ਅਤੇ ਮਨਮਾਨੇ ਢੰਗ ਨਾਲ ਕੀਤੀ ਗਈ ਹੈ ਅਤੇ ਇਸਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।


Related News